ਪਟਨਾ, (ਪੀ. ਟੀ. ਆਈ.)-ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਰਾਜ ਸਭਾ 'ਚ ਜਾਣ ਦਾ ਫ਼ੈਸਲਾ ਲੋਕਾਂ ਦੇ ਫਤਵੇ ਨਾਲ ਧੋਖਾ ਹੈ | ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਯਾਦਵ ਨੇ ਦੋਸ਼ ਲਗਾਇਆ ਕਿ ਭਾਜਪਾ ਹਮੇਸ਼ਾ ਦਲਿਤਾਂ ਅਤੇ ਓ.ਬੀ.ਸੀ. ਦਾ ਵਿਰੋਧ ਕਰਦੀ ਰਹੀ ਹੈ ਤੇ ਨਿਤਿਸ਼ ਕੁਮਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਨਾਲ, ਇਹ ਸਮਾਜਵਾਦੀ ਗੜ੍ਹ 'ਚ ਆਪਣਾ ਏਜੰਡਾ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ |