ਨਵੀਂ ਦਿੱਲੀ, 6 ਮਾਰਚ (ਉਪਮਾ ਡਾਗਾ ਪਾਰਥ)-ਅਸਾਮ 'ਚ ਸਿਖਲਾਈ ਦੌਰਾਨ ਹਵਾਈ ਫ਼ੌਜ ਦਾ ਇਕ ਲੜਾਕੂ ਜਹਾਜ਼ 'ਸੁਖੋਈ-30' ਜੋ ਹਾਦਸਾਗ੍ਰਸਤ ਹੋ ਗਿਆ ਹੈ, ਜਿਸ 'ਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਜਹਾਜ਼ ਨੇ ਜੋਰਾਹਾਟ ਹਵਾਈ ਅੱਡੇ ਤੋਂ ਉਡਾਣ ਭਰੀ ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ | ਬਾਅਦ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਅਤੇ ਦੋਵੇਂ ਪਾਇਲਟਾਂ ਦੀ ਮੌਤ ਹੋਣ ਬਾਰੇ ਪਤਾ ਚਲਿਆ ਹੈ | ਹਵਾਈ ਫ਼ੌਜ ਵਲੋਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ ਰਾਹੀਂ ਘਟਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਲੜਾਕੂ ਜਹਾਜ਼ ਟ੍ਰੇਨਿੰਗ ਮਿਸ਼ਨ 'ਤੇ ਸੀ ਅਤੇ ਅਸਾਮ ਦੇ ਜੋਰਾਹਾਟ ਏਅਰਬੇਸ ਤੋਂ ਉਡਾਣ ਭਰਨ ਤੋਂ ਬਾਅਦ ਤਕਰੀਬਨ 60 ਕਿੱਲੋਮੀਟਰ ਦੂਰ ਕਾਰਬੀ ਆਂਗਲੋਂਗ ਖੇਤਰ 'ਚ ਹਾਦਸਾਗ੍ਰਸਤ ਹੋ ਗਿਆ | ਹਾਦਸੇ 'ਚ ਸੁਕਵਾਰਡਨ ਲੀਡਰ ਅਨੁਜ ਅਤੇ ਫਲਾਈਟ ਲੈਫਟੀਨੈਂਟ ਪੁਰਵੇਸ਼ ਦੁਰਗਕਰ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਕਾਰਨ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ | ਹਵਾਈ ਫ਼ੌਜ ਨੇ ਦੋਹਾਂ ਅਧਿਕਾਰੀਆਂ ਦੇ ਦਿਹਾਂਤ 'ਤੇ ਸੰਵੇਦਨਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਮੁਸ਼ਕਿਲ ਸਮੇਂ 'ਚ ਪੂਰੀ ਹਵਾਈ ਫ਼ੌਜ ਸ਼ਹੀਦ ਪਾਇਲਟਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ |