ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਸਤੀ ਹੋਈ ਬਿਜਲੀ-ਘਰੇਲੂ, ਵਪਾਰਕ ਤੇ ਉਦਯੋਗਿਕ ਅਦਾਰਿਆਂ ਲਈ ਦਰਾਂ 'ਚ ਕਟੌਤੀ

Ad Position 21
No active advertisement
ਅਜੀਤ ਡੈਸਕ 07-03-2026

ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ 'ਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਜਾਰੀ ਕੀਤਾ ਗਿਆ ਨਵਾਂ ਟੈਰਿਫ 1 ਅਪ੍ਰੈਲ 2026 ਤੋਂ 31 ਮਾਰਚ 2027 ਤੱਕ ਲਾਗੂ ਹੋ ਜਾਵੇਗਾ। ਪੰਜਾਬ ਵਿਧਾਨ ਸਭਾ ਕੰਪਲੈਕਸ 'ਚ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ 'ਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਜਿਸ ਨਾਲ ਐਮ. ਐਸ. ਐਮ. ਈ. ਮਜ਼ਬੂਤ ਹੋਣਗੇ ਤੇ ਪੰਜਾਬ ਵਿਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਈ.ਵੀ. ਚਾਰਜਿੰਗ ਟੈਰਿਫ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਕਟੌਤੀ, ਜੋ ਦੇਸ਼ 'ਚ ਸਭ ਤੋਂ ਘੱਟ ਹੈ, ਦੇ ਨਾਲ-ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਵਿੱਤੀ ਬਦਲਾਅ ਦੇ ਨਾਲ, ਜਿਸਨੇ ਏ+ ਰੇਟਿੰਗ ਪ੍ਰਾਪਤ ਕੀਤੀ ਹੈ ਤੇ 2634 ਕਰੋੜ ਦਾ ਮੁਨਾਫਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬਿਜਲੀ ਖੇਤਰ ਦੀ ਵਧਦੀ ਕੁਸ਼ਲਤਾ ਦੀ ਮੂੰਹ ਬੋਲਦੀ ਤਸਵੀਰ ਹੈ। ਉਨ੍ਹਾਂ ਕਿਹਾ ਕਿ ਸੋਧੇ ਹੋਏ ਟੈਰਿਫ ਢਾਂਚੇ ਨਾਲ ਬਿਜਲੀ ਖੇਤਰ ਦੀ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ਤੇ ਬਿਜਲੀ ਮਿਲੇਗੀ। ਘਰੇਲੂ ਖਪਤਕਾਰਾਂ ਨੂੰ ਖਪਤ ਸਲੈਬਾਂ ਦੇ ਆਧਾਰ 'ਤੇ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ , ਵਪਾਰਕ ਅਦਾਰਿਆਂ ਨੂੰ ਪ੍ਰਤੀ ਯੂਨਿਟ 79 ਪੈਸੇ ਤੱਕ ਦੀ ਕਟੌਤੀ ਦਾ ਲਾਭ ਤੇ ਉਦਯੋਗਿਕ ਖਪਤਕਾਰਾਂ ਨੂੰ ਪ੍ਰਤੀ ਯੂਨਿਟ 74 ਪੈਸੇ ਤੱਕ ਦੀ ਕਟੌਤੀ ਦੀ ਰਾਹਤ ਮਿਲੇਗੀ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਪਹਿਲਕਦਮੀ ਰਾਹੀਂ ਸੂਬੇ ਦੇ ਲੋਕਾਂ ਨੂੰ ਕਾਫ਼ੀ ਸਹਾਇਤਾ ਪਹਿਲਾਂ ਵਾਂਗ ਮਿਲਦੀ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਤੇ ਜੋ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਹੈ, ਰਾਹੀਂ ਘਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੇ 90 ਫੀਸਦੀ ਤੋਂ ਵੱਧ ਘਰ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ 87ਵੇਂ ਸੀ. ਆਰ. ਪੀ. ਐਫ. ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵਪਾਰਕ ਯੂਨਿਟਾਂ ਦੇ ਮਾਲਕ ਪਿਛਲੇ ਸਾਲਾਂ ਦਾ ਬਕਾਇਆ ਪ੍ਰਾਪਰਟੀ ਟੈਕਸ 10 ਤੱਕ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ-ਏ. ਡ...
Ad Position 24
No active advertisement