07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗਿਲਗਿਤ-ਬਾਲਟਿਸਤਾਨ 'ਚ 38 ਸ਼ੀਆ ਮੁਸਲਮਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਗਿਲਗਿਤ-ਬਾਲਟਿਸਤਾਨ ਵਿਚ ਸਥਿਤੀ ਵਿਸਫੋਟਕ ਬਣ ਗਈ ਹੈ | ਅਮਰੀਕੀ ਹਮਲੇ ਵਿਚ ਈਰਾਨੀ ਸੁਪਰੀਮ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੀ ਹੋਈ ਮੌਤ ਦੇ ਵਿਰੋਧ ਵਿਚ ਪਹਾੜੀ ਸ਼ਹਿਰ ਸਕਾਰਦੂ 'ਚ ਸ਼ੁਰੂ ਹੋਏ ਰੋਸ ਪ੍ਰਦਰਸ਼ਨ ਘਾਤਕ ਹਿੰਸਾ ਵਿਚ ਬਦਲ ਚੁੱਕੇ ਹਨ | ਦੱਸਿਆ ਜਾ ਰਿਹਾ ਹੈ ਕਿ ਗਿਲਗਿਤ-ਬਾਲਟਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਸਕਾਰਦੂ 'ਚ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ 'ਚ ਸ਼ੀਆ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ 'ਚ ਲੋਕਾਂ ਨੇ ਹਿੱਸਾ ਲਿਆ | ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਸ਼ਾਂਤੀਪੂਰਵਕ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ, ਪਰ ਸੁਰੱਖਿਆ ਬਲਾਂ ਵਲੋਂ ਕਾਰਵਾਈ ਕਰਨ ਤੋਂ ਬਾਅਦ ਸਥਿਤੀ ਵਿਗੜ ਗਈ | ਪ੍ਰਦਰਸ਼ਨ ਦੌਰਾਨ ਭੀੜ ਨੂੰ ਕਾਬੂ ਕਰਨ ਲਈ ਪਾਕਿਸਤਾਨੀ ਫੌਜ ਅਤੇ ਅਰਧ ਸੈਨਿਕ ਬਲਾਂ ਨੇ ਗੋਲੀਬਾਰੀ ਕੀਤੀ | ਗੋਲੀਬਾਰੀ 'ਚ ਸ਼ੀਆ ਭਾਈਚਾਰੇ ਦੇ ਘੱਟੋ-ਘੱਟ 38 ਲੋਕ ਮਾਰੇ ਗਏ ਤੇ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਵੀ ਹੋਏ | ਇਹ ਖ਼ਬਰ ਫੈਲਣ 'ਤੇ ਪੂਰੇ ਖੇਤਰ 'ਚ ਗੁੱਸਾ ਭੜਕ ਉੱਠਿਆ | ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਸਰਕਾਰੀ ਇਮਾਰਤਾਂ ਅਤੇ ਫ਼ੌਜੀ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਇਆ | ਕੁਝ ਖੇਤਰਾਂ ਵਿਚ ਭੰਨ-ਤੋੜ ਅਤੇ ਅਗਜ਼ਨੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ | ਪ੍ਰਸ਼ਾਸਨ ਨੂੰ ਕਈ ਇਲਾਕਿਆਂ ਵਿਚ ਕਰਫਿਊ ਲਗਾਉਣਾ ਪਿਆ ਹੈ | ਇਸ ਸਭ ਦੇ ਮੱਦੇਨਜ਼ਰ ਪਾਕਿ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਗਿਲਗਿਤ-ਬਾਲਟਿਸਤਾਨ ਦੇ ਕੁਝ ਹਿੱਸਿਆਂ, ਖਾਸ ਕਰਕੇ ਸਕਾਰਦੂ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਗੰਭੀਰ ਨੋਟਿਸ ਲਿਆ ਹੈ | ਜ਼ਰਦਾਰੀ ਨੇ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸੰਵਿਧਾਨਕ ਅਧਿਕਾਰ ਹੈ ਪਰ ਇਸ ਨੂੰ ਕਾਨੂੰਨ ਦੇ ਦਾਇਰੇ ਵਿਚ ਹੀ ਰੱਖਿਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਵਲੋਂ ਕੀਤੀ ਗਈ ਤਬਾਹੀ ਅਤੇ ਜਨਤਾ ਨੂੰ ਹੋਏ ਨੁਕਸਾਨ ਦੀ ਸਖ਼ਤ ਨਿੰਦਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਬਜਟ <br/> ਅਗਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਨੇ 46ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ
Ad Position 24