07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਆਪ' ਸਰਕਾਰ ਸਰਹੱਦੀ ਖੇਤਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ-ਮੁੱਖ ਮੰਤਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-03-2026

ਅਮਰਕੋਟ/ਖੇਮਕਰਨ, 7 ਮਾਰਚ (ਗੁਰਚਰਨ ਸਿੰਘ ਭੱਟੀ, ਰਾਕੇਸ਼ ਕੁਮਾਰ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਹੱਦੀ ਹਲਕੇ ਖੇਮਕਰਨ ਵਿਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ | ਉਪਰੰਤ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਸਰਕਾਰ ਸਰਹੱਦੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਪਰ 'ਆਪ' ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਵਲੋਂ ਹਰ ਮਹਿਲਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ | ਮੁੱਖ ਮੰਤਰੀ ਵਲੋਂ ਖੇਮਕਰਨ ਹਲਕੇ ਵਿਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ 'ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਖੇਮਕਰਨ ਹਲਕੇ ਵਿਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ | ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਦਾ ਹਲਕੇ ਨੂੰ ਸੜਕਾਂ ਦੇ ਗੱਫੇ ਦੇਣ 'ਤੇ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ | ਰੈਲੀ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੌਂਸ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਹਰਚੰਦ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਚੇਅਰਮੈਨ ਬਲਜੀਤ ਸਿੰਘ ਖਾਹਰਾ, ਬਿਜਲੀ ਬੋਰਡ ਦੇ ਡਾਇਰੈਕਟਰ ਜਸਬੀਰ ਸਿੰਘ ਸੁਰਸਿੰਘ, ਡਾਇਰੈਕਟਰ ਸੁਰਜੀਤ ਸਿੰਘ ਭੂਰਾ, ਜਥੇਦਾਰ ਕਿੱਕਰ ਸਿੰਘ ਚੱਠੂ, ਚੇਅਰਮੈਨ ਭਗਵੰਤ ਸਿੰਘ ਕੰਬੋਕੇ, ਚੇਅਰਮੈਨ ਮੇਜਰ ਸਿੰਘ ਭੂਰਾ, ਡਾਇਰੈਕਟਰ ਅੰਗਦ ਸੋਹਲ, ਚੇਅਰਮੈਨ ਰਣਜੀਤ ਸਿੰਘ ਪੱਟੀ, ਚੇਅਰਮੈਨ ਦਿਲਬਾਗ ਸਿੰਘ ਪੱਟੀ, ਸੁਖਰਾਜ ਸਿੰਘ ਬੀ.ਏ. ਤੇ ਰਿੰਕੂ ਢਿੱਲੋਂ ਆਦਿ ਆਗੂਆਂ ਨੇ ਸੰਬੋਧਨ ਕੀਤਾ | ਇਸ ਤੋਂ ਇਲਾਵਾ ਪ੍ਰਧਾਨ ਕੁਲਤਾਰ ਸਿੰਘ ਖੇੜਾ, ਮੰਗਤ ਰਾਮ ਗੁਲਾਟੀ, ਜਗਤਾਰ ਸਿੰਘ ਖੇੜਾ, ਆੜ੍ਹਤੀ ਹਰਭਜਨ ਸਿੰਘ ਸੰਧੂ, ਮਾਸਟਰ ਸਰਵਨ ਸਿੰਘ ਪੰਨੂੰ, ਅੱਛਰ ਸਿੰਘ ਬਾਜਵਾ, ਕੌਂਸਲਰ ਮਨਜੀਤ ਸਿੰਘ, ਸਰਪੰਚ ਕੁਲਵੰਤ ਸਿੰਘ ਮਸਤਗੜ੍ਹ, ਸਰਪੰਚ ਪ੍ਰਗਟ ਸਿੰਘ ਮਹਿੰਦੀਪੁਰ, ਸਰਪੰਚ ਮਨਦੀਪ ਸਿੰਘ ਭੂਰੇ, ਮਨਜੀਤ ਸਿੰਘ ਯੂ.ਕੇ., ਸਰਪੰਚ ਸੁਖਵਿੰਦਰ ਸਿੰਘ ਪ੍ਰੇਮ ਨਗਰ, ਸਰਪੰਚ ਸਤਨਾਮ ਸਿੰਘ ਰਾਮੂਵਾਲ, ਸਰਪੰਚ ਉਂਕਾਰ ਸਿੰਘ ਹਵੇਲੀਆਂ, ਬਲਰਾਜ ਸਿੰਘ ਸਰਪੰਚ ਬੈਂਕਾਂ, ਸੁਖਦੇਵ ਸਿੰਘ ਹਲਕਾ ਯੂਥ ਪ੍ਰਧਾਨ, ਪ੍ਰਧਾਨ ਸਕੱਤਰ ਸਿੰਘ ਡਲੀਰੀ, ਚਮਕੌਰ ਸਿੰਘ ਬੈਂਕਾਂ ਸਰਪੰਚ, ਦਿਲਬਾਗ ਸਿੰਘ ਸਰਪੰਚ ਸੁਰ ਸਿੰਘ, ਕਿਰਪਾਲ ਸਿੰਘ ਲੱਢਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਿਅਤ, ਮਜ਼ਬੂਤ ਔਰਤਾਂ ਖੁਸ਼ਹਾਲ ਤੇ ਪ੍ਰਗਤੀਸ਼ੀਲ ਰਾਸ਼ਟਰ 'ਚ ਮਜ਼ਬੂਤੀ ਨਾਲ ਯੋਗਦਾਨ ਪਾ ਸਕਦੀਆਂ ਹਨ- ਰਾਸ਼ਟਰਪਤੀ... ਅਗਲੀ ਖ਼ਬਰ ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਬਜਟ <br/>
Ad Position 24