08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਲਿਬਨਾਨ 'ਚ ਇਜ਼ਰਾਈਲੀ ਹਮਲੇ ਜਾਰੀ-41 ਮੌਤਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਲਿਬਨਾਨ ਦੇ ਸਿਹਤ ਮੰਤਰਾਲੇ ਅਨੁਸਾਰ ਇਜ਼ਰਾਈਲ ਵਲੋਂ ਨਬੀ ਚਿਟ ਕਸਬੇ ਤੇ ਇਸ ਦੇ ਆਲੇ-ਦੁਆਲੇ ਕੀਤੇ ਗਏ ਹਵਾਈ ਹਮਲਿਆਂ 'ਚ 41 ਲੋਕਾਂ ਦੀ ਮੌਤ ਹੋ ਗਈ ਹੈ | ਇਨ੍ਹਾਂ ਹਮਲਿਆਂ 'ਚ 40 ਹੋਰ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਏ.ਪੀ. ਦੀ ਰਿਪੋਰਟ ਦੇ ਹਵਾਲੇ ਨਾਲ ਪੀ.ਟੀ.ਆਈ. ਨੇ ਦੱਸਿਆ ਕਿ ਇਨ੍ਹਾਂ ਹਮਲਿਆਂ ਕਾਰਨ ਇਲਾਕੇ 'ਚ ਕਾਫੀ ਤਬਾਹੀ ਹੋਈ ਹੈ ਤੇ ਰਾਹਤ ਕਾਰਜ ਜਾਰੀ ਹਨ | ਪਿਛਲੇ ਕੁਝ ਦਿਨਾਂ ਤੋਂ ਇਜ਼ਰਾਈਲ ਵਲੋਂ ਲਿਬਨਾਨ ਦੇ ਵੱਖ-ਵੱਖ ਇਲਾਕਿਆਂ ਖਾਸ ਕਰਕੇ ਦੱਖਣੀ ਲਿਬਨਾਨ ਤੇ ਬੇਕਾ ਘਾਟੀ 'ਚ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ | ਇਨ੍ਹਾਂ ਹਮਲਿਆਂ ਦਾ ਮੁੱਖ ਨਿਸ਼ਾਨਾ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਦੱਸਿਆ ਜਾ ਰਿਹਾ ਹੈ, ਪਰ ਇਨ੍ਹਾਂ 'ਚ ਵੱਡੀ ਗਿਣਤੀ 'ਚ ਆਮ ਨਾਗਰਿਕਾਂ ਦੀ ਮੌਤ ਹੋ ਰਹੀ ਹੈ | ਲਿਬਨਾਨੀ ਹਥਿਆਰਬੰਦ ਸਮੂਹ ਹਿਜ਼ਬੁੱਲਾ ਵੀ ਇਜ਼ਰਾਈਲ ਦੇ ਉੱਤਰੀ ਹਿੱਸਿਆਂ 'ਚ ਰਾਕੇਟਾਂ ਤੇ ਡਰੋਨਾਂ ਨਾਲ ਹਮਲੇ ਕਰ ਰਿਹਾ ਹੈ | ਇਸ ਕਾਰਨ ਇਜ਼ਰਾਈਲ ਦੇ ਸਰਹੱਦੀ ਇਲਾਕਿਆਂ 'ਚ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ ਹੈ | ਦੋਵਾਂ ਪਾਸਿਆਂ ਤੋਂ ਹੋ ਰਹੀ ਗੋਲਾਬਾਰੀ ਨੇ ਜੰਗ ਦੇ ਖ਼ਤਰੇ ਨੂੰ ਹੋਰ ਵਧਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਲੇਂਦਰ ਸ਼ਾਹ ਨੇ ਚਾਰ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਓਲੀ ਨੂੰ ਵੱਡੇ ਫਰਕ ਨਾਲ ਹਰਾਇਆ <br/> ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਸੰਭਾਵਨਾ ਨਹੀਂ-ਸਰਕਾਰ
Ad Position 24