ਸਿੱਖਿਆ ਖੇਤਰ ਵਿਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਰਖ ਮੁਲਾਂਕਣ ਵਿਚ ਪੰਜਾਬ ਦਾ ਸਿਖਰਲਾ ਰੈਂਕ ਸਰਕਾਰ ਵਲੋਂ ਹਾਲ ਹੀ ਦੇ ਸਾਲਾਂ ਵਿਚ ਕੀਤੇ ਗਏ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ 'ਤੇ ਮੋਹਰ ਲਾਉਂਦਾ ਹੈ | ਵਿੱਤ ਮੰਤਰੀ ਨੇ 'ਸਿੱਖਿਆ ਕ੍ਰਾਂਤੀ 2.0' ਪਹਿਲਕਦਮੀ ਦੀ ਸ਼ੁਰੂਆਤ ਦਾ ਐਲਾਨ ਵੀ ਕੀਤਾ, ਜੋ ਕਿ ਇਨਕਲਾਬੀ ਸੁਧਾਰਾਂ ਦੇ ਨਾਲ ਸਿੱਖਿਆ ਦੇ ਮਾਹੌਲ ਨੂੰ ਬਦਲਣ ਦੇ ਉਦੇਸ਼ ਨਾਲ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਾਗੂ ਕੀਤਾ ਜਾਣ ਵਾਲਾ 3,500 ਕਰੋੜ ਰੁਪਏ ਦਾ ਪ੍ਰਾਜੈਕਟ ਹੈ | ਪ੍ਰਸਤਾਵਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਬਜਟ ਵਿਚ ਵਿਆਪਕ ਪੱਧਰ 'ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕਰਨਾ ਸ਼ਾਮਿਲ ਹੈ | ਸਕੂਲਾਂ ਵਿਚ ਕੰਪਿਊਟਰਾਂ ਅਤੇ ਇੰਟਰਐਕਟਿਵ ਪੈਨਲਾਂ ਦੀ ਵਿਵਸਥਾ ਰਾਹੀਂ ਡਿਜੀਟਲ ਤਬਦੀਲੀ ਦੇ ਉਦੇਸ਼ ਨਾਲ 395 ਕਰੋੜ ਰੁਪਏ ਅਲਾਟ ਕੀਤੇ ਗਏ ਹਨ | ਇਸਦੇ ਨਾਲ ਹੀ ਸਕੂਲ ਆਫ਼ ਐਮੀਨੈਂਸ ਦੇ ਸਫ਼ਲ ਮਾਡਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ