ਸਿਹਤ ਸੰਭਾਲ ਵੱਲ ਰੁਖ਼ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਇਸ ਮੰਤਵ ਲਈ 6,879 ਕਰੋੜ ਰੁਪਏ ਦਾ ਬਜਟ ਪ੍ਰਸਤਾਵ ਰੱਖਿਆ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲਈ 2,000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ | ਆਮ ਆਦਮੀ ਕਲੀਨਿਕਾਂ ਦੇ ਨੈਟਵਰਕ, ਜਿਸ ਵਿਚ ਮੌਜੂਦਾ ਸਮੇਂ 881 ਕਲੀਨਿਕ ਕਾਰਜਸ਼ੀਲ ਹਨ, ਦਾ ਵਿਸਥਾਰ ਕਰਦਿਆਂ 143 ਨਵੇਂ ਕਲੀਨਿਕਾਂ ਖੋਲ੍ਹੇ ਜਾਣਗੇ ਅਤੇ 308 ਸਹਾਇਕ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 1,432 ਹੋ ਜਾਵੇਗੀ | ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ 'ਚ ਉਨਤ ਡਾਕਟਰੀ ਉਪਕਰਨਾਂ ਲਈ ਬਜਟ 'ਚ 300 ਕਰੋੜ ਰੁਪਏ ਰੱਖੇ ਗਏ ਹਨ | ਅਨੰਦਪੁਰ ਸਾਹਿਬ ਵਿਖੇ ਇਕ ਆਧੁਨਿਕ ਟਰੌਮਾ ਸੈਂਟਰ ਅਤੇ ਜੱਚਾ ਬੱਚਾ ਸਿਹਤ