02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਖ਼ਿਲਾਫ਼ ਵਿਧਾਨ ਸਭਾ ਨੇੜੇ ਮਹਿਲਾ ਕਾਂਗਰਸ ਦਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 09-03-2026

ਔਰਤਾਂ ਸਮੇਤ ਰਾਜਾ ਵੜਿੰਗ ਦੀ ਬੇਟੀ ਨੂੰ ਵੀ ਲਿਆ ਹਿਰਾਸਤ 'ਚ
ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ 8 ਮਾਰਚ-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਵੜਿੰਗ ਵੀ ਅੱਜ ਰਸਮੀ ਤੌਰ 'ਤੇ ਸਿਆਸਤ 'ਚ ਕੁੱਦ ਪਈ ਹੈ | ਅੱਜ ਵਿਧਾਨ ਸਭਾ 'ਚ ਬਜਟ ਪੇਸ਼ ਕੀਤਾ ਗਿਆ ਪਰ ਇਸ ਦੌਰਾਨ ਵਿਧਾਨ ਸਭਾ ਨੇੜੇ ਪੰਜਾਬ ਮਹਿਲਾ ਕਾਂਗਰਸ ਵਲੋਂ ਔਰਤਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਪੰਜਾਬ ਕਾਂਗਰਸ ਦੀਆਂ ਔਰਤਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ | ਹਿਰਾਸਤ 'ਚ ਲਈਆਂ ਗਈਆਂ ਔਰਤਾਂ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਵੜਿੰਗ ਵੀ ਸ਼ਾਮਿਲ ਸੀ | ਇਹ ਪ੍ਰਦਰਸ਼ਨ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ 'ਚ ਕੀਤਾ ਜਾ ਰਿਹਾ ਸੀ | ਏਕਮ ਵੜਿੰਗ ਨੇ ਕਿਹਾ ਕਿ ਇਹ ਔਰਤਾਂ ਦੇ ਹੱਕ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ, ਜਿਸਦੇ ਬਾਵਜੂਦ ਚੰਡੀਗੜ੍ਹ ਪੁਲਿਸ ਵਲੋਂ ਔਰਤਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ, ਜੋ ਅੱਜ ਮਹਿਲਾ ਦਿਵਸ ਮੌਕੇ ਲੋਕਤੰਤਰ ਦਾ ਘਾਣ ਹੈ | ਪੰਜਾਬ ਸਰਕਾਰ ਵਲੋਂ ਔਰਤਾਂ ਨਾਲ ਕੀਤੇ ਵਾਅਦੇ ਨੂੰ ਲੈ ਕੇ ਪ੍ਰਤੀਕਿਰਿਆ ਦਿੰਦਿਆਂ ਏਕਮ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਹਰ ਅÏਰਤ ਨੂੰ ਪਿਛਲੇ ਚਾਰ ਸਾਲਾਂ ਦੇ 48,000 ਰੁਪਏ ਮਿਲਣੇ ਚਾਹੀਦੇ ਸਨ | ਉਨ੍ਹਾਂ ਕਿਹਾ ਕਿ ਇਹ ਵਾਅਦਾ 'ਆਪ' ਸਰਕਾਰ ਨੇ ਔਰਤਾਂ ਨਾਲ ਕੀਤਾ ਸੀ | ਅਸੀਂ ਇਸਦੇ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਨਿਕਲੇ ਸੀ, ਪਰ ਪੁਲਿਸ ਵਲੋਂ ਸਾਨੂੰ ਹਿਰਾਸਤ 'ਚ ਲੈ ਲਿਆ ਗਿਆ, ਪਰ
ਪੰਜਾਬ ਦੀਆਂ ਧੀਆਂ-ਭੈਣਾਂ ਲਈ ਸਾਡੀ ਲੜਾਈ ਜਾਰੀ ਰਹੇਗੀ | ਉਧਰ ਆਪਣੀ ਧੀ ਅਤੇ ਹੋਰ ਔਰਤਾਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਦੀ ਬਦਕਿਸਮਤੀ ਹੈ ਕਿ ਅੱਜ ਜਦੋਂ ਪੂਰੀ ਦੁਨੀਆ ਮਹਿਲਾ ਦਿਵਸ ਮਨਾ ਰਿਹਾ ਹੈ ਅਤੇ ਇਧਰ ਪੰਜਾਬ ਸਰਕਾਰ ਹੱਕ ਮੰਗ ਰਹੀਆਂ ਧੀਆਂ ਨੂੰ ਜੇਲ੍ਹਾਂ 'ਚ ਡੱਕ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅÏਰਤਾਂ ਨਾਲ ਧੋਖਾ ਕੀਤਾ ਹੈ ਤੇ ਹੁਣ ਜਦੋਂ ਉਹ ਆਪਣਾ ਬਕਾਇਆ ਮੰਗ ਰਹੀਆਂ ਹਨ, ਤਾਂ ਉਨ੍ਹਾਂ ਦੀ ਆਵਾਜ਼ ਦਬਾਈ ਜਾ ਰਹੀ ਹੈ | ਵੜਿੰਗ ਨੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕਾਂਗਰਸ ਡਰਨ ਵਾਲੀ ਨਹੀਂ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਅÏਰਤਾਂ ਦੇ ਹੱਕਾਂ ਦੀ ਇਹ ਲੜਾਈ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਜਾਰੀ ਰਹੇਗੀ ਤੇ ਸਰਕਾਰ ਨੂੰ ਹਰ ਇਕ ਪੈਸੇ ਦਾ ਹਿਸਾਬ ਦੇਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਅਗਲੀ ਖ਼ਬਰ ਸਾਊਦੀ ਅਰਬ 'ਚ ਭਾਰਤੀ ਸਮੇਤ 2 ਦੀ ਮੌਤ
Ad Position 24