02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਨੇ ਸਾਰੇ ਚੋਣ ਵਾਅਦੇ ਕੀਤੇ ਪੂਰੇ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 09-03-2026

ਕਿਹਾ, ਔਰਤਾਂ ਨੂੰ 1000 ਰੁਪਏ ਦੇਣ ਲਈ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਹੋਣ ਮਗਰੋਂ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨੇ ਅੱਜ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ | ਇਸ ਯੋਜਨਾ ਲਈ ਬਜਟ ਵਿਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਮੌਕੇ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਇਸ ਨੂੰ ਜੰਗੀ ਪੱਧਰ 'ਤੇ ਨੇਪਰੇ ਚਾੜਿ੍ਹਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਔਰਤ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ | ਇਸ ਨੂੰ ਔਰਤਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ 'ਸਾਰੀਆਂ ਗਰੰਟੀਆਂ ਪੂਰੀਆਂ' ਬਜਟ ਚੋਣ ਵਾਅਦਿਆਂ ਨੂੰ ਪੂਰਾ
ਕਰਨ ਸੰਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਦੇ ਨਾਲ ਹੀ ਬਜਟ 'ਚ ਸੂਬੇ ਭਰ ਦੀਆਂ ਅÏਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਗਈ ਹੈ | ਬਜਟ ਨੂੰ ਇਕ ਮੀਲ ਪੱਥਰ ਕਰਾਰ ਦਿਦਿੰਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਬਜਟ ਨਹੀਂ ਹੈ, ਸਗੋਂ ਰਾਜ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁੱਕਵੇਂ ਵਿੱਤੀ ਸਰੋਤ ਹਨ | ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ |

Ad Position 22
No active advertisement
ਪਿਛਲੀ ਖ਼ਬਰ ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ ਅੱਜ ਤੋਂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ
Ad Position 24