ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਵਸ ਨੂੰ ਸੂਬਾ ਪੱਧਰ 'ਤੇ ਮਨਾਏਗੀ ਅਤੇ ਇਸ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤੀ ਸ਼ੈਲੀ ਦਾ ਇੱਕ ਪ੍ਰਬੰਧਕੀ ਕੰਪਲੈਕਸ ਬਣਾਇਆ ਜਾਵੇਗਾ | ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 312 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ |