02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ ਝੂਠ ਦਾ ਪੁਲੰਦਾ-ਸੁਖਬੀਰ

Ad Position 21
No active advertisement
ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਜਟ ਨੂੰ ਗੁੰਮਰਾਹਕੁਨ ਅਤੇ ਝੂਠ ਦਾ ਪੁਲੰਦਾ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ 'ਆਪ' ਸਰਕਾਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਕਰਜ਼ਿਆਂ ਅਤੇ ਸਰਕਾਰੀ ਜਾਇਦਾਦਾਂ ਦੀ ਵਿਕਰੀ 'ਤੇ ਨਿਰਭਰ ਕਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨੇ ਮੌਜੂਦਾ ਵਿੱਤੀ ਸਾਲ 'ਚ ਹੀ 52,000 ਕਰੋੜ ਰੁਪਏ ਦੇ ਕਰਜ਼ੇ ਲਏ ਹਨ | ਸਰਕਾਰ ਔਰਤਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਸੁਖਬੀਰ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹੀਨਾਵਾਰ ਸਹਾਇਤਾ ਪ੍ਰਦਾਨ ਕਰਨ ਦਾ ਇਰਾਦਾ ਰੱਖਦੀ ਸੀ, ਤਾਂ ਇਸ ਨੂੰ ਆਪਣੇ ਕਾਰਜਕਾਲ ਦੇ ਸਾਰੇ ਪੰਜ ਸਾਲਾਂ ਲਈ ਇਸ ਯੋਜਨਾ ਨੂੰ ਲਾਗੂ ਕਰਨਾ ਚਾਹੀਦਾ ਸੀ |

Ad Position 22
No active advertisement
ਪਿਛਲੀ ਖ਼ਬਰ ਬਹੁਤ ਥੋੜ੍ਹੀ ਰਾਸ਼ੀ ਤੇ ਦੇਰੀ ਨਾਲ ਲਿਆ ਫ਼ੈਸਲਾ-ਰਾਜਾ ਵੜਿੰਗ ਅਗਲੀ ਖ਼ਬਰ ਬਜਟ 'ਪ੍ਰਚਾਰ ਸਟੰਟ, ਸ਼ਬਦੀ ਖੇਡ ਤੇ ਹੇਰਾਫੇਰੀ' ਨਾਲ ਭਰਿਆ ਦਸਤਾਵੇਜ਼-ਮਜੀਠੀਆ
Ad Position 24