ਬੁਨਿਆਦੀ ਢਾਂਚੇ ਦੇ ਨਿਵੇਸ਼ਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਲਈ ਅਲਾਟਮੈਂਟ ਨੂੰ ਦੁੱਗਣਾ ਕਰਕੇ 5,440 ਕਰੋੜ ਕਰ ਦਿੱਤਾ ਗਿਆ ਹੈ, ਜਿਸ ਵਿਚ ਸੜਕਾਂ, ਪੀ.ਐਮ.ਜੀ.ਵਾਈ-3 ਅਤੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਅਧੀਨ ਪ੍ਰੋਜੈਕਟ ਸ਼ਾਮਲ ਹਨ | ਨਹਿਰੀ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਜਲ ਸਰੋਤਾਂ ਲਈ 2971 ਕਰੋੜ ਰੁਪਏ ਅਲਾਟ ਕੀਤੇ ਗਏ ਹਨ | ਇਸੇ ਤਰ੍ਹਾਂ ਹੜ੍ਹ ਸੁਰੱਖਿਆ ਕਾਰਜ, ਡਰੇਨ ਸਫਾਈ ਅਤੇ ਫਿਰੋਜ਼ਪੁਰ ਫੀਡਰ ਤੇ ਕਾਠਗੜ੍ਹ ਲਿਫਟ ਸਕੀਮ ਦੀ ਮਜ਼ਬੂਤੀ ਦਾ ਕੰਮ ਪ੍ਰਗਤੀ ਅਧੀਨ ਹੈ |