ਖੇਤੀਬਾੜੀ ਖੇਤਰ ਬਾਰੇ ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਅਲਾਟ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਅਲਾਟਮੈਂਟ 'ਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 7,715 ਕਰੋੜ ਰੁਪਏ, ਬੀ.ਟੀ. ਕਪਾਹ ਦੇ ਬੀਜਾਂ 'ਤੇ 33 ਫੀਸਦੀ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਤੇ ਸਾਉਣੀ ਮੱਕੀ ਲਈ ਪ੍ਰੋਤਸਾਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਵਾਸਤੇ 600 ਕਰੋੜ ਰੁਪਏ ਸ਼ਾਮਿਲ ਹਨ | ਉਨ੍ਹਾਂ ਨੇ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਵਲੋਂ ਸਮਰਥਤ 1,300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਜਿਸ ਦਾ ਉਦੇਸ਼ 2035 ਤੱਕ ਬਾਗਬਾਨੀ ਰਕਬੇ ਨੂੰ 300 ਫੀਸਦ ਤੱਕ ਵਧਾਉਣਾ ਹੈ |