ਵਿੱਤ ਮੰਤਰੀ ਨੇ ਉਦਯੋਗਿਕ ਨੀਤੀ 2026 ਤਹਿਤ ਉਦਯੋਗਿਕ ਵਿਕਾਸ ਬਾਰੇ ਵੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿਰਫ਼ ਸਾਲ 2025 ਵਿਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਸ ਨਾਲ ਵਿਦੇਸ਼ੀ ਸਿੱਧਾ ਨਿਵੇਸ਼ ਦੁੱਗਣਾ ਹੋਇਆ ਅਤੇ ਐਫ.ਡੀ.ਆਈ. ਪ੍ਰਵਾਹ ਵਿਚ ਸੂਬਾ ਰਾਸ਼ਟਰੀ ਦਰਜਾਬੰਦੀ ਵਿਚ 11ਵੇਂ ਸਥਾਨ 'ਤੇ ਪਹੁੰਚਿਆ ਹੈ | ਬਜਟ ਵਿਚ ਵਿੱਤੀ ਪ੍ਰੋਤਸਾਹਨ ਅਤੇ ਯਕਮੁਸ਼ ਨਿਪਟਾਰਾ (ਓ.ਟੀ.ਐਸ.) ਸਕੀਮਾਂ ਦੇ ਪ੍ਰਬੰਧਾਂ ਲਈ 500 ਕਰੋੜ ਰੁਪਏ ਰੱਖ ਗਏ ਹਨ |