ਵਿੱਤ ਮੰਤਰੀ ਨੇ ਕਿਹਾ ਕਿ 'ਮਿਸ਼ਨ ਰੌਸ਼ਨ ਪੰਜਾਬ' ਪਹਿਲਕਦਮੀ 'ਚ ਨਵੇਂ ਸਬਸਟੇਸ਼ਨਾਂ ਅਤੇ 25000 ਕਿਲੋਮੀਟਰ ਬਿਜਲੀ ਲਾਈਨਾਂ ਨਾਲ ਬਿਜਲੀ ਵੰਡ ਨੈਟਵਰਕ ਨੂੰ ਆਧੁਨਿਕ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਲਾਭਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੂਬੇ ਦੇ ਸਬਸਿਡੀ ਬੋਝ ਨੂੰ 25 ਪ੍ਰਤੀਸ਼ਤ ਘਟਾਉਣ ਲਈ ਸੁਧਾਰਾਂ ਦੀ ਵੀ ਯੋਜਨਾ ਬਣਾਈ ਗਈ ਹੈ |