ਪੇਂਡੂ ਵਿਕਾਸ ਬਾਰੇ ਮੰਤਰੀ ਨੇ ਕਿਹਾ ਕਿ ਬਜਟ ਵਿਚ 19,876 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਆਧੁਨਿਕੀਕਰਨ ਨੂੰ ਪੂਰਾ ਕਰਨ ਲਈ 7,606 ਕਰੋੜ ਰੁਪਏ ਦਾ ਪ੍ਰਸਤਾਵ ਹੈ | ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਯੋਜਨਾ ਲਈ 1,500 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਘਰ ਬਣਾਉਣ ਲਈ 800 ਕਰੋੜ ਰੁਪਏ ਅਲਾਟ ਕੀਤੇ ਹਨ | ਰੰਗਲਾ ਪੰਜਾਬ ਵਿਕਾਸ ਯੋਜਨਾ ਲਈ ਅਲਾਟਮੈਂਟ ਨੂੰ ਦੁੱਗਣਾ ਕਰਕੇ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਸਾਰੇ 117 ਹਲਕਿਆਂ ਵਿਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ |