ਨਵੀਂ ਦਿੱਲੀ, 9 ਮਾਰਚ (ਪੀ.ਟੀ.ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੋਮਵਾਰ ਨੂੰ ਪੱਛਮੀ ਏਸ਼ੀਆ ਦੇ ਵਧਦੇ ਟਕਰਾਅ 'ਤੇ ਕਿਹਾ ਕਿ ਭਾਰਤ ਤਣਾਅ ਘਟਾਉਣ ਅਤੇ ਗੱਲਬਾਤ ਅਤੇ ਕੂਟਨੀਤੀ ਵੱਲ ਵਾਪਸੀ ਦਾ ਸਮਰਥਨ ਕਰਦਾ ਹੈ ਤੇ ਨਾਲ ਹੀ ਉਨ੍ਹਾਂ ਨੇ ਖੇਤਰ ਦੇ ਸਾਰੇ ਰਾਜਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਤਿਕਾਰ 'ਤੇ ਜ਼ੋਰ ਦਿੱਤਾ | 28 ਫਰਵਰੀ ਨੂੰ ਜਦੋਂ ਅਮਰੀਕਾ ਅਤੇ ਇਜ਼ਰਾਈਲ ਨੇ ਈਰਾਨ 'ਤੇ ਫ਼Ïਜੀ ਹਮਲੇ ਕੀਤੇ ਅਤੇ ਤਹਿਰਾਨ ਨੇ ਖੇਤਰ ਦੇ ਨਾਲ-ਨਾਲ ਇਜ਼ਰਾਈਲ 'ਚ ਅਮਰੀਕੀ ਟਿਕਾਣਿਆਂ 'ਤੇ ਹਮਲਿਆਂ ਨਾਲ ਜਵਾਬੀ ਹਮਲਾ ਕੀਤਾ ਤਾਂ ਪੈਦਾ ਹੋਏ ਸੰਕਟ 'ਤੇ ਇਕ ਸਵੈ-ਨੋਟਿਸ ਬਿਆਨ ਦਿੰਦੇ ਹੋਏ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੇ ਨਾਲ-ਨਾਲ ਊਰਜਾ ਸੁਰੱਖਿਆ ਤੇ ਵਪਾਰ ਵਰਗੇ ਰਾਸ਼ਟਰੀ ਹਿੱਤ ਸਰਕਾਰ ਲਈ ਸਭ ਤੋਂ ਵੱਡੀ ਤਰਜੀਹ ਹਨ | ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਦੇ ਹੱਕ 'ਚ ਹੈ ਤੇ ਗੱਲਬਾਤ ਅਤੇ ਕੂਟਨੀਤੀ ਵੱਲ ਵਾਪਸੀ ਦੀ ਤਾਕੀਦ ਕਰਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਤਣਾਅ ਘਟਾਉਣ, ਸੰਜਮ ਵਰਤਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਕਾਲਤ ਕਰਦੇ ਹਾਂ | ਇਸ ਖੇਤਰ 'ਚ ਭਾਰਤੀ ਭਾਈਚਾਰੇ ਦੀ ਭਲਾਈ ਅਤੇ ਸੁਰੱਖਿਆ ਸਾਡੀ ਤਰਜੀਹ ਹੈ ਤੇ ਸਾਡੇ ਰਾਸ਼ਟਰੀ ਹਿੱਤ, ਜਿਸ 'ਚ ਊਰਜਾ ਸੁਰੱਖਿਆ ਤੇ ਵਪਾਰ ਸ਼ਾਮਿਲ ਹਨ, ਹਮੇਸ਼ਾ ਸਰਵਉੱਚ ਰਹਿਣਗੇ | ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਸ਼ੁਰੂਆਤ 'ਚ ਹੀ ਡੂੰਘੀ ਚਿੰਤਾ ਪ੍ਰਗਟ ਕੀਤੀ ਤੇ ਸਾਰੇ ਪੱਖਾਂ ਨੂੰ ਸੰਜਮ ਵਰਤਣ, ਤਣਾਅ ਵਧਣ ਤੋਂ ਬਚਣ ਤੇ ਨਾਗਰਿਕ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ | ਉਨਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੰਕਟ ਨੂੰ ਹੱਲ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਹੀ ਇਕੋ ਇਕ ਵਿਹਾਰਕ ਰਸਤਾ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਇਸ ਮੁੱਦੇ 'ਤੇ ਚਰਚਾ ਦੀ ਮੰਗ ਜ਼ੋਰਦਾਰ ਢੰਗ ਨਾਲ ਰੱਖਣ ਤੇ ਹੰਗਾਮਾ ਕਰਨ ਤੋਂ ਬਾਅਦ ਸਦਨ ਤੋਂ ਵਾਕਆਊਟ ਕਰਨ ਵਿਚਕਾਰ ਮੰਤਰੀ ਨੇ ਕਿਹਾ ਕਿ ਸਰਕਾਰ ਵਧਦੇ ਟਕਰਾਅ 'ਤੇ ਨੇੜਿਓਾ ਨਜ਼ਰ ਰੱਖ ਰਹੀ ਹੈ ਤੇ ਖੇਤਰ 'ਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਦੇਸ਼ ਦੇ ਰਣਨੀਤਕ ਹਿੱਤਾਂ ਦੀ ਰੱਖਿਆ ਲਈ ਕਈ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਲਗਭਗ ਇਕ ਕਰੋੜ ਭਾਰਤੀ ਖਾੜੀ ਦੇਸ਼ਾਂ 'ਚ ਰਹਿੰਦੇ ਹਨ ਤੇ ਕੰਮ ਕਰਦੇ ਹਨ, ਜਦੋਂ ਕਿ ਕੁਝ ਹਜ਼ਾਰ ਪੜ੍ਹਾਈ ਜਾਂ ਰੁਜ਼ਗਾਰ ਲਈ ਈਰਾਨ 'ਚ ਹਨ, ਜਿਸ ਨਾਲ ਭਾਰਤ ਲਈ ਖੇਤਰੀ ਸਥਿਰਤਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਖਾੜੀ ਭਾਰਤ ਦੀ ਊਰਜਾ ਸੁਰੱਖਿਆ ਅਤੇ ਵਪਾਰ ਦਾ ਵੀ ਕੇਂਦਰ ਹੈ, ਜਿਸ ਦਾ ਵਪਾਰ ਲਗਭਗ 200 ਅਰਬ ਡਾਲਰ ਹੈ | ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਖੇਤਰੀ ਨੇਤਾਵਾਂ ਨਾਲ ਨੇੜਲੇ ਸੰਪਰਕ 'ਚ ਹੈ, ਪ੍ਰਧਾਨ ਮੰਤਰੀ ਮੋਦੀ ਨੇ ਯੂ.ਏ.ਈ., ਕਤਰ, ਸਾਊਦੀ ਅਰਬ, ਕੁਵੈਤ, ਬਹਿਰੀਨ, ਓਮਾਨ, ਜਾਰਡਨ ਤੇ ਇਜ਼ਰਾਈਲ ਦੇ ਨੇਤਾਵਾਂ ਨਾਲ ਗੱਲ ਕੀਤੀ ਹੈ, ਜਿਨਾਂ ਸਾਰਿਆਂ ਨੇ ਭਾਰਤੀ ਭਾਈਚਾਰੇ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਅਮਰੀਕਾ ਅਤੇ ਈਰਾਨ ਨਾਲ ਵੀ ਕੂਟਨੀਤਕ ਸੰਪਰਕ ਬਣਾਈ ਰੱਖਿਆ ਹੈ |
ਸਰਕਾਰ ਚਰਚਾ ਦੀ ਇਜਾਜ਼ਤ ਨਹੀਂ ਦੇ ਰਹੀ-ਰਾਹੁਲ
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਸਰਕਾਰ ਸੰਸਦ 'ਚ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਚਰਚਾ ਦੀ ਇਜਾਜ਼ਤ ਨਹੀਂ ਦੇ ਰਹੀ, ਕਿਉਂਕਿ ਇਸ ਨੂੰ ਡਰ ਹੈ ਕਿ ਇਹ ਬੇਨਕਾਬ ਹੋ ਜਾਵੇਗਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਵੇਂ ਬਲੈਕਮੇਲ ਕੀਤਾ ਗਿਆ ਹੈ ਅਤੇ ਉਨ੍ਹਾਂ ਨਾਲ ਸਮਝÏਤਾ ਕੀਤਾ ਗਿਆ |
ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਪਾਰਟੀ ਮੁਖੀ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ 'ਚ ਵਿਰੋਧ ਪ੍ਰਦਰਸ਼ਨ ਕੀਤਾ, ਪੱਛਮੀ ਏਸ਼ੀਆ ਟਕਰਾਅ 'ਤੇ ਚਰਚਾ ਦੀ ਮੰਗ ਕੀਤੀ ਤੇ ਇਸ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ 'ਤੇ ਚੁੱਪ ਲਈ ਸਰਕਾਰ ਦੀ ਨਿੰਦਾ ਕੀਤੀ | ਇਸ ਤੋਂ ਪਹਿਲਾਂ, ਵਿਰੋਧੀ ਪਾਰਟੀਆਂ ਦੇ ਫਲੋਰ ਲੀਡਰਾਂ ਨੇ ਬਜਟ ਸੈਸ਼ਨ ਦੇ ਦੂਜੇ ਅੱਧ ਦੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕਰਨ ਲਈ ਸੰਸਦ ਭਵਨ ਕੰਪਲੈਕਸ 'ਚ ਖੜਗੇ ਦੇ ਚੈਂਬਰ 'ਚ ਮੁਲਾਕਾਤ ਕੀਤੀ | ਖੜਗੇ ਤੇ ਰਾਹੁਲ ਗਾਂਧੀ ਤੋਂ ਇਲਾਵਾ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਡੀ.ਐਮ.ਕੇ. ਦੇ ਦਯਾਨਿਧੀ ਮਾਰਨ, ਐਨ.ਸੀ.ਪੀ. (ਐਸ.ਪੀ.) ਦੇ ਸੁਪਿ੍ਆ ਸੁਲੇ ਤੇ ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਜੇ ਰਾਉਤ ਸਮੇਤ ਹੋਰਾਂ ਨੇ ਮੀਟਿੰਗ 'ਚ ਸ਼ਿਰਕਤ ਕੀਤੀ | ਬਾਅਦ 'ਚ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ | ਟੀ.ਐਮ.ਸੀ. ਦੀ ਸਾਗਰਿਕਾ ਘੋਸ਼ ਸਮੇਤ ਹੋਰਨਾਂ ਨੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ |
ਅਮਿਤ ਸ਼ਾਹ ਵਲੋਂ ਅੱਜ ਸਪੀਕਰ ਵਿਰੁੱਧ ਬੇਭਰੋਸਗੀ ਮਤੇ 'ਤੇ ਬਹਿਸ ਦਾ ਜਵਾਬ ਦੇਣ ਦੀ ਸੰਭਾਵਨਾ
ਸੂਤਰਾਂ ਨੇ ਦੱਸਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਬਹਿਸ ਦਾ ਜਵਾਬ ਦੇ ਸਕਦੇ ਹਨ | ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਨਾਂ (ਬਿਰਲਾ) ਨੇ ਸਦਨ ਦੀ ਕਾਰਵਾਈ ਚਲਾਉਂਦੇ ਸਮੇਂ ਸਪੱਸ਼ਟ ਪੱਖਪਾਤੀ ਢੰਗ ਨਾਲ ਕੰਮ ਕੀਤਾ ਸੀ | ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੀ ਮੰਗਲਵਾਰ ਨੂੰ ਹੋਣ ਵਾਲੀ ਬਹਿਸ ਦÏਰਾਨ ਸਰਕਾਰ ਵਲੋਂ ਹੋਰ ਬੁਲਾਰਿਆਂ ਤੋਂ ਇਲਾਵਾ
ਪੱਛਮੀ ਏਸ਼ੀਆ ਦੇ ਟਕਰਾਅ ਦÏਰਾਨ ਭਾਰਤੀਆਂ ਦੀ ਸੁਰੱਖਿਆ ਪ੍ਰਮੁੱਖ ਤਰਜੀਹ-ਜੈਸ਼ੰਕਰ <br/>
ਅਜੀਤ ਡੈਸਕ
10-03-2026