ਜੈਸ਼ੰਕਰ ਤੇ ਪੁਰੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 10 ਮਾਰਚ (ਏਜੰਸੀ)-ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰ ਰਹੀ ਹੈ | ਭਾਰਤ ਵੀ ਇਸ ਤੋਂ ਬਚਿਆ ਨਹੀਂ ਹੈ | ਸਾਵਧਾਨੀ ਦੇ ਤÏਰ 'ਤੇ ਕੇਂਦਰ ਸਰਕਾਰ ਨੇ ਪੈਟਰੋਲੀਅਮ ਕੰਪਨੀਆਂ ਨੂੰ ਐਲ.ਪੀ.ਜੀ. ਉਤਪਾਦਨ ਵਧਾਉਣ ਅਤੇ ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਵਰਗੇ ਜ਼ਰੂਰੀ ਗੈਰ-ਘਰੇਲੂ ਖੇਤਰਾਂ 'ਚ ਇਸਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ | ਸੰਕਟ ਦੇ ਵਧਦੇ ਖ਼ਤਰੇ ਵਿਚਕਾਰ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ | ਇਸ ਹਾਲਾਤ ਵਿਚਕਾਰ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਇਹ ਮੁਲਾਕਾਤ ਕਈ ਸ਼ਹਿਰਾਂ 'ਚ ਘਰੇਲੂ ਅਤੇ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ ਸਪਲਾਈ 'ਚ ਦੇਰੀ ਦੀਆਂ ਰਿਪੋਰਟਾਂ ਵਿਚਕਾਰ ਆਈ ਹੈ | ਕੁਝ ਖੇਤਰਾਂ 'ਚ ਹੋਟਲ, ਰੈਸਟੋਰੈਂਟ ਅਤੇ ਘਰ ਸਿਲੰਡਰ ਡਿਲੀਵਰੀ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ | ਪੁਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਘਰੇਲੂ ਖਪਤਕਾਰਾਂ ਲਈ ਐਲ.ਪੀ.ਜੀ. ਸਪਲਾਈ ਨੂੰ ਤਰਜੀਹ ਦੇਣ ਲਈ ਕਦਮ ਚੁੱਕੇ ਗਏ ਹਨ | ਇਸ ਉਦੇਸ਼ ਲਈ ਈ.ਐਸ.ਐਮ.ਏ. ਲਾਗੂ ਕੀਤਾ ਗਿਆ ਹੈ ਤੇ ਰਿਫਾਇਨਰੀਆਂ ਨੂੰ ਐਲ.ਪੀ.ਜੀ. ਉਤਪਾਦਨ ਵਧਾਉਣ ਲਈ ਕਿਹਾ ਗਿਆ ਹੈ |
ਕੰਪਨੀਆਂ ਨੂੰ ਉਤਪਾਦਨ ਵਧਾਉਣ ਦਾ ਆਦੇਸ਼
ਅਜੀਤ ਡੈਸਕ
11-03-2026