23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐਨ.ਸੀ.ਈ.ਆਰ.ਟੀ. ਕਿਤਾਬ ਵਿਵਾਦ ਮਾਮਲਾ

Ad Position 21
No active advertisement
ਅਜੀਤ ਡੈਸਕ 12-03-2026
ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਮਾਹਿਰ ਕਮੇਟੀ ਦੇ ਗਠਨ ਦੇ ਨਿਰਦੇਸ਼
ਨਵੀਂ ਦਿੱਲੀ, 11 ਮਾਰਚ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਉਸ ਨੇ ਐਨ.ਸੀ.ਈ.ਆਰ.ਟੀ. ਨੂੰ ਸਾਰੀਆਂ ਜਮਾਤਾਂ ਲਈ ਪਾਠ ਪੁਸਤਕਾਂ ਦੀ ਸਮੀਖਿਆ ਕਰਨ ਦਾ ਨਿਰਦੇਸ਼ ਦਿੱਤਾ ਹੈ | ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਅਤੇ ਵਿਪੁਲ ਐਮ. ਪੰਚੋਲੀ ਦੀ ਬੈਂਚ ਨੇ ਕਿਹਾ ਕਿ ਐਨ.ਸੀ.ਈ.ਆਰ.ਟੀ. ਨੂੰ ਅਜਿਹਾ ਕਰਨ ਲਈ ਕਹਿਣ ਦੀ ਬਜਾਏ, ਬਿਹਤਰ ਹੁੰਦਾ ਜੇਕਰ ਕੇਂਦਰ ਪਾਠਕ੍ਰਮ ਦੀ ਸਮੀਖਿਆ ਲਈ ਇਕ ਮਾਹਿਰ ਕਮੇਟੀ ਦਾ ਗਠਨ ਕਰੇ | ਸੁਪਰੀਮ ਕੋਰਟ ਵਲੋਂ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਸਮਾਜਿਕ ਵਿਗਿਆਨ ਪਾਠ ਪੁਸਤਕ ਨਾਲ ਸੰਬੰਧਿਤ ਇਕ ਉਸ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਸੀ, ਜਿਸ ਵਿਚ ਨਿਆਂਪਾਲਿਕਾ ਬਾਰੇ ਇਤਰਾਜ਼ਯੋਗ ਸਮਗਰੀ ਸੀ | ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਰਕਾਰ ਨੇ ਐਨ.ਸੀ.ਈ.ਆਰ.ਟੀ. ਨੂੰ ਸਿਰਫ਼ 8ਵੀਂ ਜਮਾਤ ਲਈ ਹੀ ਨਹੀਂ, ਸਗੋਂ ਸਾਰੀਆਂ ਜਮਾਤਾਂ ਲਈ ਪਾਠ ਪੁਸਤਕਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ | ਉਨ੍ਹਾਂ ਬੈਂਚ ਨੂੰ ਭਰੋਸਾ ਦਿੱਤਾ ਕਿ ਪਾਠਕ੍ਰਮ ਦੀ ਸਮੀਖਿਆ ਲਈ ਡੋਮੇਨ ਮਾਹਿਰਾਂ ਦਾ ਇਕ ਪੈਨਲ ਬਣਾਇਆ ਜਾਵੇਗਾ | ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਐਨ.ਸੀ.ਈ.ਆਰ.ਟੀ. ਵਿਚ ਸਿਸਟਮ ਨੂੰ ਬਿਹਤਰ ਬਣਾਉਣ ਲਈ ਵੱਡੇ ਬਦਲਾਅ ਸ਼ੁਰੂ ਕੀਤੇ ਗਏ ਹਨ | ਹੁਣ ਮਾਹਿਰਾਂ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਨਵੀਂ ਸਮਗਰੀ ਪ੍ਰਕਾਸ਼ਿਤ ਨਹੀਂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਸੰਬੰਧੀ ਪਟੀਸ਼ਨ 'ਤੇ ਫ਼ੈਸਲਾ ਰਾਖਵਾਂ <br/> ਅਗਲੀ ਖ਼ਬਰ ਅਮਰੀਕਾ 'ਚ 300 ਅਰਬ ਡਾਲਰ ਦੀ ਰਿਫਾਇਨਰੀ ਲਗਾਏਗੀ ਰਿਲਾਇੰਸ-ਟਰੰਪ
Ad Position 24