23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹਾਈ ਕੋਰਟ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਸੰਬੰਧੀ ਪਟੀਸ਼ਨ 'ਤੇ ਫ਼ੈਸਲਾ ਰਾਖਵਾਂ <br/>

Ad Position 21
No active advertisement
ਅਜੀਤ ਡੈਸਕ 12-03-2026

ਚੰਡੀਗੜ੍ਹ, 11 ਮਾਰਚ (ਪ੍ਰੋ. ਅਵਤਾਰ ਸਿੰਘ)–ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ (ਐਨ.ਐਸ.ਏ.) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ | ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਭਾਈ ਅੰਮਿ੍ਤਪਾਲ ਸਿੰਘ ਦੇ ਕਥਿਤ ਤੌਰ 'ਤੇ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਹੋਰ ਗੈਂਗਸਟਰਾਂ ਨਾਲ ਸਬੰਧ ਤੋਂ ਇਲਾਵਾ 15 ਵਿਅਕਤੀਆਂ ਦੀ ਕਥਿਤ 'ਹਿੱਟ ਲਿਸਟ' ਇਸ ਕੇਸ ਦੇ ਦੋ ਮੁੱਖ ਆਧਾਰ ਹਨ | ਸਰਕਾਰ ਨੇ ਕਿਹਾ ਕਿ ਨਜ਼ਰਬੰਦੀ ਦਸਤਾਵੇਜ਼ਾਂ ਦੇ ਸ਼ੁਰੂਆਤੀ ਚਾਰ ਅਨੁਛੇਦ ਵਿਸ਼ੇਸ਼ ਤੌਰ 'ਤੇ ਕਥਿਤ ਹਿੱਟ ਲਿਸਟ ਨਾਲ ਜੁੜੇ ਤੱਥਾਂ ਦਾ ਜ਼ਿਕਰ ਕਰਦੇ ਹਨ | ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਸੂਚੀ 'ਚ ਸ਼ਾਮਿਲ ਕਈ ਵਿਅਕਤੀ ਪਹਿਲਾਂ 'ਵਾਰਿਸ ਪੰਜਾਬ ਦੇ' ਸੰਗਠਨ ਨਾਲ ਜੁੜੇ ਹੋਏ ਸਨ ਪਰ ਬਾਅਦ 'ਚ ਉਨ੍ਹਾਂ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਸੀ |
ਇਨ੍ਹਾਂ ਵਿਚੋਂ ਕੁਝ ਵਿਅਕਤੀਆਂ ਨਾਲ ਵਿਚਾਰਕ ਮਤਭੇਦ ਜਨਤਕ ਹੋ ਗਏ ਸਨ ਅਤੇ ਇਸੇ ਦੇ ਆਧਾਰ 'ਤੇ ਉਨ੍ਹਾਂ ਵਿਰੁੱਧ ਖ਼ਤਰੇ ਦਾ ਸ਼ੱਕ ਜਤਾਇਆ ਗਿਆ ਸੀ | ਸਰਕਾਰ ਨੇ ਇਹ ਵੀ ਜ਼ਿਕਰ ਕੀਤਾ ਕਿ ਸੂਚੀ ਵਿਚ ਸ਼ਾਮਿਲ ਇਕ ਵਿਅਕਤੀ ਦਾ ਬਾਅਦ 'ਚ ਕਤਲ ਹੋ ਗਿਆ ਹੈ, ਜਿਸ ਨਾਲ ਸੰਭਾਵੀ ਖ਼ਤਰੇ ਦੀ ਗੰਭੀਰਤਾ ਹੋਰ ਵਧ ਜਾਂਦੀ ਹੈ | ਸਰਕਾਰ ਨੇ ਆਪਣੀ ਦਲੀਲਾਂ 'ਚ ਸਾਲ 2024 ਵਿਚ ਦਰਜ ਐਫ.ਆਈ.ਆਰ. ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਬਿਆਨਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਭਾਈ ਅੰਮਿ੍ਤਪਾਲ ਸਿੰਘ ਕਥਿਤ ਤੌਰ 'ਤੇ ਪਾਬੰਦੀਸ਼ੁਦਾ ਅਤੇ ਐਲਾਨੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਵਿਅਕਤੀਆਂ ਦੇ ਸੰਪਰਕ 'ਚ ਸੀ | ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਨਵਰੀ 2023 ਵਿਚ ਜਾਰੀ ਇਕ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਅਰਸ਼ ਡੱਲਾ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਇਕ ਵਿਅਕਤੀਗਤ ਅੱਤਵਾਦੀ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਉਹ ਟਾਰਗੈੱਟ ਕਿਲਿੰਗ, ਜਬਰੀ ਵਸੂਲੀ ਅਤੇ ਹਥਿਆਰਾਂ ਦੀ ਤਸਕਰੀ ਵਰਗੇ ਮਾਮਲਿਆਂ 'ਚ ਦੋਸ਼ੀ ਰਿਹਾ ਹੈ | ਸਰਕਾਰ ਨੇ ਇਹ ਵੀ ਕਿਹਾ ਕਿ ਜਾਂਚ ਦੌਰਾਨ ਕੁਝ ਗਵਾਹਾਂ ਦੁਆਰਾ ਦਰਜ ਕੀਤੇ ਗਏ ਬਿਆਨਾਂ ਨੇ ਨਜ਼ਰਬੰਦੀ ਦੇ ਹੁਕਮ ਨੂੰ ਪ੍ਰਭਾਵਿਤ ਕੀਤਾ ਅਤੇ ਪਟੀਸ਼ਨ ਵਿਚ ਇਨ੍ਹਾਂ ਬਿਆਨਾਂ ਦੀ ਸਮੱਗਰੀ ਨੂੰ ਠੋਸ ਤੌਰ 'ਤੇ ਚੁਣੌਤੀ ਨਹੀਂ ਦਿੱਤੀ ਗਈ ਹੈ | ਸਰਕਾਰ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਪਲਬਧ ਸਬੂਤ ਅਤੇ ਹਾਲਾਤ ਦਰਸਾਉਂਦੇ ਹਨ ਕਿ ਨਜ਼ਰਬੰਦੀ ਹਟਾਉਣ ਨਾਲ ਜਨਤਕ ਸ਼ਾਂਤੀ ਅਤੇ ਸੁਰੱਖਿਆ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ | ਉਧਰ ਸੰੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੇ ਨਜ਼ਰਬੰਦੀ ਦੇ ਹੁਕਮ ਨੂੰ ਗੈਰ-ਕਾਨੂੰਨੀ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੈਸ ਤੇ ਤੇਲ ਸੰਕਟ ਲਈ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਜ਼ਿੰਮੇਵਾਰ-ਕੇਜਰੀਵਾਲ <br/> ਅਗਲੀ ਖ਼ਬਰ ਐਨ.ਸੀ.ਈ.ਆਰ.ਟੀ. ਕਿਤਾਬ ਵਿਵਾਦ ਮਾਮਲਾ
Ad Position 24