23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪ ਰਾਜਪਾਲ ਵਜੋਂ ਲਿਆ ਹਲਫ਼

Ad Position 21
No active advertisement
ਅਜੀਤ ਡੈਸਕ 12-03-2026
ਨਵੀਂ ਦਿੱਲੀ, 11 ਮਾਰਚ (ਜਗਤਾਰ ਸਿੰਘ)-ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਲੋਕ ਨਿਵਾਸ ਵਿਚ ਕਰਵਾਏ ਇਕ ਪ੍ਰੋਗਰਾਮ 'ਚ ਦਿੱਲੀ ਦੇ 23ਵੇਂ ਉਪ ਰਾਜਪਾਲ (ਐਲ.ਜੀ.) ਵਜੋਂ ਸਹੁੰ ਚੁੱਕੀ | ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਤਰਨਜੀਤ ਸਿੰਘ ਸੰਧੂ ਨੂੰ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ | ਤਰਨਜੀਤ ਸਿੰਘ ਸੰਧੂ ਨੂੰ ਵਿਨੈ ਕੁਮਾਰ ਸਕਸੈਨਾ ਦੀ ਥਾਂ 'ਤੇ ਦਿੱਲੀ ਦਾ ਐੱਲ.ਜੀ. ਬਣਾਇਆ ਗਿਆ ਹੈ | ਉਪ ਰਾਜਪਾਲ ਵਜੋਂ ਸਹੁੰ ਚੁੱਕਣ ਤੋਂ ਬਾਅਦ ਸੰਧੂ ਨੇ ਕਿਹਾ ਕਿ ਸਾਡਾ ਇਹ ਫ਼ਰਜ਼ ਹੈ ਕਿ ਅਸੀਂ ਰਲ ਕੇ ਦਿੱਲੀ ਦਾ ਵਿਕਾਸ ਕਰੀਏ | ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਨੂੰ ਉਸ ਟੀਚੇ ਤੱਕ ਪਹੁੰਚਾਉਣਾ ਹੈ ਕਿ ਅਸੀਂ ਹਰ ਥਾਂ ਖ਼ੁਸ਼ੀ ਨਾਲ ਆਖ ਸਕੀਏ ਕਿ ਇਹ ਸਾਡੀ ਰਾਜਧਾਨੀ ਹੈ | ਮੁੱਖ ਮੰਤਰੀ ਰੇਖਾ ਗੁਪਤਾ ਨੇ ਵਧਾਈ ਦੇਣ ਦੇ ਨਾਲ ਹੀ ਦਿੱਲੀ ਲਈ ਰਲ ਕੇ ਕੰਮ ਕਰਨ ਦਾ ਭਰੋਸਾ ਵੀ ਦਿਵਾਇਆ |

Ad Position 22
No active advertisement
ਪਿਛਲੀ ਖ਼ਬਰ ਤੇਲ ਦੀ ਕਿੱਲਤ ਵਿਚਕਾਰ ਜੈਸ਼ੰਕਰ ਵਲੋਂ ਰੂਸੀ ਵਿਦੇਸ਼ ਮੰਤਰੀ ਨਾਲ ਗੱਲਬਾਤ ਅਗਲੀ ਖ਼ਬਰ ਗੈਸ ਤੇ ਤੇਲ ਸੰਕਟ ਲਈ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਜ਼ਿੰਮੇਵਾਰ-ਕੇਜਰੀਵਾਲ <br/>
Ad Position 24