23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚੀਮਾ ਤੇ ਮਹਿਲਾ ਵਿਧਾਇਕਾਂ ਨੇ ਖਹਿਰਾ ਖ਼ਿਲਾਫ਼ ਖੋਲਿ੍ਹਆ ਮੋਰਚਾ <br/>

Ad Position 21
No active advertisement
ਅਜੀਤ ਡੈਸਕ 12-03-2026
ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਅÏਰਤਾਂ ਖ਼ਿਲਾਫ਼ ਕੀਤੀ ਗਈ ਕਥਿਤ ਟਿੱਪਣੀ ਦੇ ਮਾਮਲੇ ਨੂੰ ਆਮ ਆਦਮੀ ਪਾਰਟੀ (ਆਪ) ਵਲੋਂ ਸਦਨ ਦੇ ਅੰਦਰ ਅਤੇ ਬਾਹਰ ਜ਼ੋਰ-ਸ਼ੋਰ ਨਾਲ ਚੁੱਕਿਆ ਜਾ ਰਿਹਾ ਹੈ | ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ 'ਆਪ' ਦੀਆਂ ਮਹਿਲਾ ਵਿਧਾਇਕਾਂ ਨੇ ਖਹਿਰਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਅੱਜ ਸਦਨ ਤੋਂ ਬਾਹਰ ਆ ਕੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਹਰਪਾਲ ਸਿੰਘ ਚੀਮਾ ਅਤੇ ਮਹਿਲਾ ਵਿਧਾਇਕਾਂ ਨੇ ਕਿਹਾ ਕਿ ਜਦੋਂ ਤੱਕ ਅÏਰਤਾਂ ਖ਼ਿਲਾਫ਼ ਵਿਵਾਦਿਤ ਟਿੱਪਣੀਆਂ ਕਰਨ ਵਾਲੇ ਕਾਂਗਰਸੀ ਵਿਧਾਇਕ ਖਹਿਰਾ ਨੂੰ ਸਦਨ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ, ਵਿਰੋਧ ਜਾਰੀ ਰਹੇਗਾ | ਚੀਮਾ ਨੇ ਕਿਹਾ ਕਿ ਖਹਿਰਾ ਨੇ ਅÏਰਤਾਂ ਦੇ ਨਾਲ-ਨਾਲ ਸੰਵਿਧਾਨ ਅਤੇ ਇਸ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਵੀ ਅਪਮਾਨ ਕੀਤਾ ਹੈ, ਜਿਸ ਸੰਵਿਧਾਨ ਤਹਿਤ 117 ਮੈਂਬਰ ਚੁਣ ਕੇ ਵਿਧਾਨ ਸਭਾ 'ਚ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਜਦੋਂ ਅÏਰਤਾਂ ਖ਼ਿਲਾਫ਼ ਗਲਤ ਟਿੱਪਣੀਆਂ ਕਾਰਨ ਕੱਲ੍ਹ ਖਹਿਰਾ ਖ਼ਿਲਾਫ਼ ਸਦਨ 'ਚ ਨਿੰਦਾ ਮਤਾ ਲਿਆਂਦਾ ਗਿਆ ਤਾਂ ਉਨ੍ਹਾਂ ਫਿਰ ਬੌਖਲਾਹਟ ਵਿਚ ਆ ਕੇ ਮੇਰੇ ਖਿਲਾਫ਼ ਗਲਤ ਟਿੱਪਣੀਆਂ ਕੀਤੀਆਂ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਇਸ ਦੇ ਵਿਧਾਇਕ ਇਸ ਗੱਲ ਤੋਂ ਨਿਰਾਸ਼ ਹੋ ਚੁੱਕੇ ਹਨ ਕਿ 'ਆਪ' ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਉਹ ਹੁਣ ਸਾਡੇ 'ਤੇ ਨਿੱਜੀ ਟਿੱਪਣੀਆਂ ਕਰਨ 'ਤੇ ਉਤਰ ਆਏ ਹਨ | 'ਆਪ' ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਅਮਨਦੀਪ ਅਰੋੜਾ ਨੇ ਕਿਹਾ ਕਿ ਖਹਿਰਾ ਵਲੋਂ ਪੰਜਾਬ ਦੀਆਂ ਧੀਆਂ-ਭੈਣਾਂ ਖਿਲਾਫ਼ ਕੀਤੀ ਟਿੱਪਣੀ ਸ਼ਰਮਨਾਕ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ-ਸਿਸੋਦੀਆ ਸਮੇਤ ਹੋਰਾਂ ਵਲੋਂ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਅਗਲੀ ਖ਼ਬਰ ਸਦਨ 'ਚ ਉੱਠਿਆ ਹਿਮਾਚਲ ਵਲੋਂ ਪੰਜਾਬੀਆਂ ਦੇ ਦਾਖ਼ਲੇ 'ਤੇ ਮੋਟੇ ਟੈਕਸ ਵਾਧੇ ਦਾ ਮਾਮਲਾ <br/>
Ad Position 24