ਹਰਸਿਮਰਤ ਵਲੋਂ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦੀ ਮੰਗ
ਅਜੀਤ ਡੈਸਕ
28-03-2026
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਕੇਂਦਰ ਨੂੰ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ | ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੁਣ ਤਾਂ ਗ੍ਰਹਿ ਮੰਤਰੀ ਨੂੰ 5 ਸੰਸਦ ਮੈਂਬਰਾਂ ਨੇ ਚਿੱਠੀ ਵੀ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਲਈ ਗ੍ਰਹਿ ਮੰਤਰੀ ਨੂੰ ਛੇਤੀ ਤੋਂ ਛੇਤੀ ਆਪਣਾ ਵਾਅਦਾ ਪੂਰਾ ਕਰਦਿਆਂ ਸੀ.ਬੀ.ਆਈ. ਦੇ ਸਪੁਰਦ ਜਾਂਚ ਕਰ ਦੇਣੀ ਚਾਹੀਦੀ ਹੈ |