13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹਲਵਾਰਾ ਹਵਾਈ ਅੱਡੇ ਤੋਂ ਨਵੀਂ ਦਿੱਲੀ ਲਈ ਪਹਿਲੀ ਉਡਾਣ 15 ਮਈ ਤੋਂ <br/>

Ad Position 21
No active advertisement
ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ | ਸ਼ੁਰੂਆਤ 'ਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ, ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ | ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ, ਜੋ ਕਿ ਇਸ ਇਤਿਹਾਸਕ ਸਫਰ 'ਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ | ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ | ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ 'ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲਿ੍ਹਆਂ ਲਈ ਆਰਥਿਕ ਵਿਕਾਸ 'ਚ ਤੇਜ਼ੀ ਲਿਆਉਣ ਪ੍ਰਤੀ ਦਿ੍ੜ ਵਚਨਬੱਧਤਾ ਨੂੰ ਦਰਸਾਉਂਦਾ ਹੈ | ਸੂਬਾ ਸਰਕਾਰ ਨੇ ਇਸ ਚਿਰੋਕਣੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਅਤੇ ਇਸ 'ਚ ਤੇਜ਼ੀ ਲਿਆਉਣ 'ਚ ਅਹਿਮ ਭੂਮਿਕਾ ਨਿਭਾਈ ਹੈ | ਹਲਵਾਰਾ ਹਵਾਈ ਅੱਡੇ ਦੇ ਕਾਰਜਸ਼ੀਲ ਹੋਣ ਨਾਲ ਵਪਾਰ, ਉਦਯੋਗ, ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ ਤੇ ਵਸਨੀਕਾਂ ਅਤੇ ਵਪਾਰਕ ਭਾਈਚਾਰੇ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਮਿਲੇਗੀ | ਇਸ ਨਾਲ ਬਰਾਮਦਕਾਰਾਂ, ਉਦਯੋਗਪਤੀਆਂ ਅਤੇ ਉੱਦਮੀਆਂ ਲਈ ਵੀ ਬਿਹਤਰ ਸੰਪਰਕ ਯਕੀਨੀ ਬਣੇਗਾ, ਜਿਸ ਨਾਲ ਇਕ ਪ੍ਰਮੁੱਖ ਆਰਥਿਕ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ | ਸੰਜੀਵ ਅਰੋੜਾ ਨੇ ਇਸ ਪ੍ਰਾਜੈਕਟ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਯੋਗਦਾਨ ਪਾਉਣ ਵਾਲੇ ਸਾਰੇ ਭਾਈਵਾਲਾਂ, ਸਰਕਾਰੀ ਏਜੰਸੀਆਂ ਅਤੇ ਉਦਯੋਗਪਤੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਦਰਮਿਆਨ ਆਉਣ ਜਾਣ ਵਾਲੇ ਸਿੱਖ ਜਥੇ ਤੇ ਹੋਰ ਯਾਤਰੂਆਂ ਨੂੰ ਲੱਗੇਗਾ ਮੁਸਾਫ਼ਰ ਯਾਤਰਾ ਚਾਰਜ ਅਗਲੀ ਖ਼ਬਰ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਪੰਜਾਬ ਭਰ 'ਚ ਆੜ੍ਹਤੀਆਂ ਵਲੋਂ ਕਣਕ ਦੀ ਖ਼ਰੀਦ ਦਾ ਬਾਈਕਾਟ
Ad Position 24