ਨਵੀਂ ਦਿੱਲੀ, 1 ਅਪ੍ਰੈਲ (ਏਜੰਸੀ)-ਸੀ. ਬੀ. ਆਈ. ਨੇ ਬੁੱਧਵਾਰ ਨੂੰ ਉਦਯੋਗਪਤੀ ਅਨਿਲ ਅੰਬਾਨੀ ਅਤੇ ਰਿਲਾਇੰਸ ਕਮਿਊਨੀਕੇਸ਼ਨਜ਼ ਲਿ. ਖ਼ਿਲਾਫ਼ ਇਕ ਨਵਾਂ ਕੇਸ ਦਰਜ ਕੀਤਾ ਹੈ | ਇਨ੍ਹਾਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਲਾਈਫ਼ ਇਨਸ਼ੋਰੈਂਸ ਕਾਰਪੋਰੇਸ਼ਨ (ਐਲ. ਆਈ. ਸੀ.) ਆਫ ਇੰਡੀਆ ਨੂੰ 3750 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ | ਅਧਿਕਾਰੀਆਂ ਨੇ ਦੱਸਿਆ ਕਿ ਐਲ. ਆਈ. ਸੀ. ਦੀ ਸ਼ਿਕਾਇਤ 'ਤੇ ਇਹ ਕੇਸ ਦਰਜ ਕੀਤਾ ਗਿਆ ਹੈ | ਇਸ ਵਿਚ ਸਾਜਿਸ਼, ਧੋਖਾਧੜੀ ਅਤੇ ਪੈਸਿਆਂ ਦੀ ਗਲਤ ਵਰਤੋਂ ਵਰਗੇ ਅਪਰਾਧਾਂ ਦੇ ਨਾਲ-ਨਾਲ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵਿਵਸਥਾਵਾਂ ਤਹਿਤ ਦੋਸ਼ ਲਾਏ ਗਏ ਹਨ |