ਕਿਹਾ, ਜੰਗ ਖ਼ਤਮ ਕਰਨ ਲਈ ਸਮਝੌਤੇ ਦੀ ਕੋਈ ਲੋੜ ਨਹੀਂ
ਦੁਬਈ, 1 ਅਪ੍ਰੈਲ (ਏਜੰਸੀਆਂ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਅਗਲੇ ਦੋ ਤੋਂ ਤਿੰਨ ਹਫ਼ਤਿਆਂ 'ਚ ਈਰਾਨ 'ਤੇ ਆਪਣੇ ਸੈਨਿਕ ਹਮਲੇ ਬੰਦ ਕਰ ਸਕਦਾ ਹੈ | ਉਨ੍ਹਾਂ ਨੇ ਇਹ ਵੀ ਸਾਫ਼ ਕੀਤਾ ਕਿ ਇਸ ਜੰਗ ਨੂੰ ਖ਼ਤਮ ਕਰਨ ਲਈ ਈਰਾਨ ਨਾਲ ਕੋਈ ਸਮਝÏਤਾ ਕਰਨਾ ਜ਼ਰੂਰੀ ਨਹੀਂ ਹੈ | ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਹੋਰਮੁਜ਼ ਜਲਡਮਰੂ ਦੀ ਜ਼ਿੰਮੇਵਾਰੀ ਉਨ੍ਹਾਂ ਦੇਸ਼ਾਂ ਨੂੰ ਸੌਂਪ ਦੇਵੇਗੀ ਜੋ ਤੇਲ ਅਤੇ ਸ਼ਿਪਿੰਗ ਲਈ ਇਸ 'ਤੇ ਨਿਰਭਰ ਕਰਦੇ ਹਨ | ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੰਪ ਨੇ ਕਿਹਾ ਕਿ ਅਸੀਂ ਬਹੁਤ ਜਲਦੀ ਈਰਾਨ ਤੋਂ ਬਾਹਰ ਨਿਕਲ ਜਾਵਾਂਗੇ | ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਦੋ ਜਾਂ ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਹੋ ਸਕਦੀ ਹੈ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਆਪਰੇਸ਼ਨ ਐਪਿਕ ਫਿਊਰੀ ਨੂੰ ਖ਼ਤਮ ਕਰਨ ਲਈ ਈਰਾਨ ਨਾਲ ਗੱਲਬਾਤ ਸਫ਼ਲ ਹੋਣੀ ਜ਼ਰੂਰੀ ਹੈ ਤਾਂ ਟਰੰਪ ਨੇ ਕਿਹਾ ਕਿ ਅਜਿਹੀ ਕੋਈ ਸ਼ਰਤ ਨਹੀਂ ਹੈ | ਰਾਸ਼ਟਰਪਤੀ ਟਰੰਪ ਨੇ ਦੁਨੀਆ ਦੇ ਹੋਰ ਦੇਸ਼ਾਂ ਨਾਲ ਸਲਾਹ ਕੀਤੇ ਬਿਨਾਂ ਹੀ ਈਰਾਨ ਵਿਰੁੱਧ ਜੰਗ ਛੇੜ ਦਿੱਤੀ ਸੀ ਪਰ ਹੁਣ ਜਦੋਂ ਉਹ ਇਸ ਜੰਗ ਨੂੰ ਖ਼ਤਮ ਕਰਨ ਬਾਰੇ ਸੋਚ ਰਹੇ ਹਨ ਤਾਂ ਉਹ ਚਾਹੁੰਦੇ ਹਨ ਕਿ ਬਾਕੀ ਦੁਨੀਆ ਇਸ ਨੁਕਸਾਨ ਦੀ ਭਰਪਾਈ ਕਰਨ ਵਿਚ ਉਨ੍ਹਾਂ ਦੀ ਮਦਦ ਕਰੇ | ਟਰੰਪ ਇਸ ਗੱਲ ਤੋਂ ਨਿਰਾਸ਼ ਹਨ ਕਿ ਯੂਰਪੀ ਦੇਸ਼ ਇਸ ਜੰਗ ਵਿਚ ਅਮਰੀਕਾ ਅਤੇ ਇਜ਼ਰਾਈਲ ਦਾ ਸਾਥ ਨਹੀਂ ਦੇ ਰਹੇ¢ ਉਹ ਇਸ ਗੱਲ ਨੂੰ ਵੀ ਨਜ਼ਰਅੰਦਾਜ਼ ਕਰ ਰਹੇ ਹਨ ਕਿ ਉਨ੍ਹਾਂ ਦੇ ਫ਼ੈਸਲੇ ਕਾਰਨ ਹੋਰਮੁਜ਼ ਜਲ ਮਾਰਗ ਰਾਹੀਂ ਹੋਣ ਵਾਲੀ ਤੇਲ ਦੀ ਸਪਲਾਈ ਰੁਕ ਗਈ ਹੈ | ਭਾਵੇਂ ਟਰੰਪ ਕਹਿ ਰਹੇ ਹਨ ਕਿ ਈਰਾਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਪਰ ਅਸਲ ਵਿਚ ਈਰਾਨ ਤੇਲ ਦੇ ਇਸ ਸਮੁੰਦਰੀ ਮਾਰਗ ਨੂੰ ਰੋਕਣ ਵਿਚ ਕਾਫੀ ਹੱਦ ਤੱਕ ਸਫਲ ਰਿਹਾ ਹੈ |
ਈਰਾਨੀ ਵਿਦੇਸ਼ ਮੰਤਰੀ ਨੇ ਲੜਾਈ ਜਾਰੀ ਰੱਖਣ ਦਾ ਦਿੱਤਾ ਸੰਕੇਤ
ਸਥਾਨਕ ਖ਼ਬਰਾਂ ਦੀ ਏਜੰਸੀ ਨਾਲ ਗੱਲ ਕਰਦਿਆਂ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸੰਕੇਤ ਦਿੱਤਾ ਕਿ ਟਰੰਪ ਭਾਵੇਂ ਕੋਈ ਵੀ ਧਮਕੀ ਦੇਵੇ ਅਸੀਂ ਲੜਾਈ ਜਾਰੀ ਰੱਖਣ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਟਰੰਪ ਦੁਆਰਾ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਖੋਲ੍ਹਣ ਲਈ ਨਿਰਧਾਰਤ 6 ਅਪ੍ਰੈਲ ਦੀ ਸਮਾਂ ਸੀਮਾ ਲਾਗੂ ਹੈ ਨਹੀਂ ਤਾਂ, ਉਸ ਨੇ ਪਾਵਰ ਪਲਾਂਟਾਂ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ ਹੈ | ਅਰਾਘਚੀ ਨੇ ਕਿਹਾ ਕਿ ਤੁਸੀਂ ਈਰਾਨ ਦੇ ਲੋਕਾਂ ਨਾਲ ਧਮਕੀਆਂ ਅਤੇ ਸਮਾਂ ਸੀਮਾ ਦੀ ਭਾਸ਼ਾ ਵਿਚ ਗੱਲ ਨਹੀਂ ਕਰ ਸਕਦੇ | ਜਦੋਂ ਪੁੱਛਿਆ ਗਿਆ ਕਿ ਕੀ ਸੰਯੁਕਤ ਰਾਜ ਅਮਰੀਕਾ ਈਰਾਨ ਵਿਚ ਜ਼ਮੀਨੀ ਯੁੱਧ ਸ਼ੁਰੂ ਕਰੇਗਾ ਤਾਂ ਅਰਾਘਚੀ ਨੇ ਇਸ ਧਾਰਨਾ ਨੂੰ ਖਾਰਜ ਕਰ ਦਿੱਤਾ |
ਦੋ-ਤਿੰਨ ਹਫ਼ਤਿਆਂ 'ਚ ਛੱਡ ਦੇਵਾਂਗੇ ਈਰਾਨ-ਟਰੰਪ
ਅਜੀਤ ਡੈਸਕ
02-04-2026