ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਭਾਜਪਾ ਪ੍ਰਦੇਸ਼ ਦਫ਼ਤਰ 'ਤੇ ਹੋਏ ਗ੍ਰੇਨੇਡ ਹਮਲੇ ਦੀ ਕੜੀ ਨਿੰਦਾ ਕਰਦਿਆਂ ਇਸ ਨੂੰ ਕਾਇਰਾਨਾ ਹਰਕਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਰਹੀ ਹੈ ਤੇ ਅੱਗੇ ਵੀ ਇਸੇ ਦਿਸ਼ਾ 'ਚ ਕੰਮ ਕਰਦੀ ਰਹੇਗੀ | ਡਾ. ਸ਼ਰਮਾ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਭਾਜਪਾ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਹ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ |