16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬੰਗਾਲ 'ਚ ਐਸ.ਆਈ.ਆਰ. ਅਫ਼ਸਰਾਂ ਨੂੰ ਬੰਧਕ ਬਣਾਏ ਜਾਣ ਦੇ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ

Ad Position 21
repet_subhas-goyals [Copy P29]
ਅਜੀਤ ਡੈਸਕ 03-04-2026

ਸੀ.ਬੀ.ਆਈ. ਜਾਂ ਐਨ.ਆਈ.ਏ. ਜਾਂਚ ਦੇ ਹੁਕਮ
ਨਵੀਂ ਦਿੱਲੀ, 2 ਅਪ੍ਰੈਲ (ਜਗਤਾਰ ਸਿੰਘ)-ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ 'ਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਦੇ ਕੰਮ ਵਿਚ ਲੱਗੇ ਨਿਆਇਕ ਅਧਿਕਾਰੀਆਂ ਨਾਲ ਕਥਿਤ ਤੌਰ 'ਤੇ ਹੋਈ ਬਦਸਲੂਕੀ ਅਤੇ ਧਮਕਾਉਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਸੀ.ਬੀ.ਆਈ. ਜਾਂ ਐਨ.ਆਈ.ਏ. ਜਾਂਚ ਦੇ ਹੁਕਮ ਦਿੱਤੇ ਹਨ | ਇਸ ਦੇ ਨਾਲ ਹੀ ਚੋਣਾਂ ਵਾਲੇ ਸੂਬੇ 'ਚ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਆਦੇਸ਼ ਦਿੱਤੇ ਹਨ | ਅਦਾਲਤ ਨੇ ਇਸ ਤਰ੍ਹਾਂ ਦੀ ਘਟਨਾ ਨੂੰ ਨਿਆਂ ਵਿਵਸਥਾ ਵਿਚ ਅੜਿੱਕਾ ਪਾਉਣ ਦੀ ਕੋਸ਼ਿਸ਼ ਦੱਸਦੇ ਹੋਏ ਪੱਛਮੀ ਬੰਗਾਲ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ | ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਤਿੰਨ ਔਰਤਾਂ ਸਮੇਤ 7 ਨਿਆਇਕ ਅਧਿਕਾਰੀਆਂ ਨੂੰ ਘੰਟਿਆਂ ਤੱਕ ਸੁਰੱਖਿਆ, ਭੋਜਨ ਅਤੇ ਪਾਣੀ ਦੇ ਬਗੈਰ ਛੱਡ ਦਿੱਤਾ ਗਿਆ ਜੋ ਕਿ ਬੇਹੱਦ ਚਿੰਤਾਜਨਕ ਹੈ | ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਪੱਛਮੀ ਬੰਗਾਲ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ |
ਚੋਣ ਕਮਿਸ਼ਨ ਨੇ ਮਾਮਲਾ ਐਨ.ਆਈ.ਏ. ਨੂੰ ਸੌਂਪਿਆ

ਨਵੀਂ ਦਿੱਲੀ, (ਏਜੰਸੀ)-ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਮਾਲਦਾ 'ਚ ਨਿਆਇਕ ਅਧਿਕਾਰੀਆਂ ਦੇ ਘਿਰਾਓ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਸੌਂਪ ਦਿੱਤੀ ਹੈ | ਚੋਣ ਅਥਾਰਟੀ ਦੇ ਬੁਲਾਰੇ ਨੇ ਕਿਹਾ ਕਿ ਐਨ.ਆਈ.ਏ. ਦੀ ਟੀਮ ਸ਼ੁੱਕਰਵਾਰ ਨੂੰ ਚੋਣਾਂ ਵਾਲੇ ਰਾਜ 'ਚ ਪਹੁੰਚੇਗੀ | ਚੋਣ ਕਮਿਸ਼ਨ ਨੇ ਐਨ.ਆਈ.ਏ. ਡੀ.ਜੀ. ਨੂੰ ਲਿਖੇ ਪੱਤਰ 'ਚ ਕਿਹਾ ਕਿ ਇਸ ਸੰਬੰਧ 'ਚ ਨਿਰਦੇਸ਼ ਮਿਲੇ ਹਨ ਕਿ ਮਾਮਲੇ ਦੀ ਲੋੜੀਂਦੀ ਜਾਂਚ ਕੀਤੀ ਜਾਵੇ ਅਤੇ ਮੁੱਢਲੀ ਜਾਂਚ ਰਿਪੋਰਟ ਸਿੱਧੀ ਅਦਾਲਤ ਨੂੰ ਸੌਂਪੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੂਲ ਦੀ ਅਨੁਵਾਦਕ ਪਦਮਾ ਵਿਸ਼ਵਾਨਾਥਨ ਦੀ ਕੌਮਾਂਤਰੀ ਬੁੱਕਰ ਪੁਰਸਕਾਰ ਲਈ ਚੋਣ ਅਗਲੀ ਖ਼ਬਰ ਔਰਤਾਂ ਦੇ ਰਾਖਵੇਂਕਰਨ ਬਾਰੇ ਬਿੱਲ 'ਤੇ ਚਰਚਾ ਲਈ ਸਰਕਾਰ ਨੇ ਬਜਟ ਇਜਲਾਸ ਦਾ ਵਧਾਇਆ ਸਮਾਂ
Ad Position 24