ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਸਮੇਤ ਉੱਤਰੀ ਭਾਰਤ 'ਚ ਭੁਚਾਲ ਦੇ ਝਟਕੇ

Ad Position 21
No active advertisement
ਅਜੀਤ ਡੈਸਕ 04-04-2026

ਰਿਕਟਰ ਸਕੇਲ 'ਤੇ ਤੀਬਰਤਾ 5.9 ਮਾਪੀ ਗਈ
ਨਵੀਂ ਦਿੱਲੀ, 3 ਅਪ੍ਰੈਲ (ਪੀ. ਟੀ. ਆਈ.)-ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਅੱਜ ਰਾਤ ਸਮੇਂ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਜਿਨ੍ਹਾਂ ਦੀ ਰਿਕਟਰ ਸਕੇਲ 'ਤੇ ਤੀਬਰਤਾ 5.9 ਮਾਪੀ ਗਈ ਹੈ | ਚੰਡੀਗੜ੍ਹ, ਦਿੱਲੀ, ਨੋਇਡਾ, ਗੁਰੂਗ੍ਰਾਮ ਅਤੇ ਨੇੜਲੇ ਇਲਾਕਿਆਂ ਵਿਚ ਲੋਕਾਂ ਨੇ ਕੁਝ ਸਕਿੰਟਾਂ ਲਈ ਜ਼ਮੀਨ ਅਤੇ ਘਰਾਂ ਦਾ ਸਾਮਾਨ ਹਿੱਲਦਾ ਮਹਿਸੂਸ ਕੀਤਾ | ਕਈ ਉੱਚੀਆਂ ਇਮਾਰਤਾਂ ਵਿਚ ਰਹਿਣ ਵਾਲੇ ਲੋਕ ਦਹਿਸ਼ਤ ਕਾਰਨ ਤੁਰੰਤ ਆਪਣੇ ਘਰਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ 'ਤੇ ਆ ਗਏ¢ ਸੋਸ਼ਲ ਮੀਡੀਆ 'ਤੇ ਵੀ ਲੋਕਾਂ ਨੇ ਭੁਚਾਲ ਦੇ ਆਪਣੇ ਤਜਰਬੇ ਸਾਂਝੇ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਭੁਚਾਲ ਦਾ ਕੇਂਦਰ ਬਿੰਦੂ ਕੁਸ਼ ਖੇਤਰ (ਅਫ਼ਗਾਨਿਸਤਾਨ-ਤਾਜਿਕਸਤਾਨ ਸਰਹੱਦ ਦੇ ਨੇੜੇ) ਦੱਸਿਆ ਜਾ ਰਿਹਾ ਹੈ | ਇਸ ਦੀ ਡੂੰਘਾਈ ਜ਼ਮੀਨ ਤੋਂ ਲਗਪਗ 175 ਕਿਲੋਮੀਟਰ ਹੇਠਾਂ ਸੀ | ਜ਼ਿਆਦਾ ਡੂੰਘਾਈ ਹੋਣ ਕਾਰਨ ਇਸ ਦੇ ਝਟਕੇ ਦੂਰ-ਦੂਰ ਤੱਕ ਮਹਿਸੂਸ ਕੀਤੇ ਗਏ ਹੈ | ਫਿਲਹਾਲ ਕਿਸੇ ਵੀ ਹਿੱਸੇ ਤੋਂ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ | ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ¢ ਘਾਟੀ ਵਿਚ 5.9 ਤੀਬਰਤਾ ਦੇ ਇਸ ਭੁਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹÏਲ ਬਣ ਗਿਆ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਵਲੋਂ 6ਵੀਂ ਜਮਾਤ ਤੋਂ ਤਿੰਨ-ਭਾਸ਼ਾਈ ਫਾਰਮੂਲਾ ਲਾਗੂ ਅਗਲੀ ਖ਼ਬਰ ਸਾਡੀ ਸਰਕਾਰ ਨੇ ਚਾਰ ਸਾਲ 'ਚ ਰਿਕਾਰਡ 65,264 ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ
Ad Position 24
No active advertisement