ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਤੇਲ ਤੇ ਗੈਸ ਸਪਲਾਈ : ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

Ad Position 21
No active advertisement
ਅਜੀਤ ਡੈਸਕ 04-04-2026
ਨਵੀਂ ਦਿੱਲੀ, 3 ਅਪ੍ਰੈਲ (ਪੀ.ਟੀ.ਆਈ.)-ਇਜ਼ਰਾਈਲ-ਅਮਰੀਕਾ ਅਤੇ ਈਰਾਨ ਦੁਰਮਿਆਨ ਚਲ ਰਹੀ ਜੰਗ ਅਤੇ ਹੋਰਮੁਜ਼ ਜਲਡਮਰੂ ਦੇ ਬੰਦ ਹੋਣ ਕਾਰਨ ਪੈਦਾ ਹੋਈਆਂ ਈਾਧਣ ਸਪਲਾਈ ਸੰਬੰਧੀ ਚਿੰਤਾਵਾਂ ਦੇ ਮੱਦੇਨਜ਼ਰ, ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੈਟਰੋਲੀਅਮ ਉਤਪਾਦਾਂ ਅਤੇ ਐਲ.ਪੀ.ਜੀ. ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ | ਜ਼ਰੂਰੀ ਵਸਤੂਆਂ ਐਕਟ ਅਤੇ ਐਲ.ਪੀ.ਜੀ. ਕੰਟਰੋਲ ਆਰਡਰ ਦੇ ਉਪਬੰਧਾਂ ਦਾ ਹਵਾਲਾ ਦਿੰਦੇ ਹੋਏ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ (ਐਮ.ਓ.ਪੀ.ਐਨ.ਜੀ.) ਨੇ ਰਾਜਾਂ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਕਰਕੇ ਲਾਗੂ ਕਰਨ, ਰੋਜ਼ਾਨਾ ਛਾਪੇਮਾਰੀ ਅਤੇ ਨਿਰੀਖਣ ਕਰਨ ਅਤੇ ਤੇਲ ਦੀ ਹੇਰਾਫੇਰੀ ਅਤੇ ਗਲਤ ਜਾਣਕਾਰੀ ਵਿਰੁੱਧ ਸਖ਼ਤ ਚÏਕਸੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ | ਇਕ ਅਧਿਕਾਰਤ ਬਿਆਨ ਅਨੁਸਾਰ, ਰਾਜਾਂ ਨੂੰ ਰੋਜ਼ਾਨਾ ਪ੍ਰੈਸ ਬ੍ਰੀਫਿੰਗਾਂ ਨੂੰ ਸੰਸਥਾਗਤ ਬਣਾਉਣ, ਕੰਟਰੋਲ ਰੂਮ ਅਤੇ ਹੈਲਪਲਾਈਨਾਂ ਸਥਾਪਤ ਕਰਨ ਅਤੇ ਜਨਤਾ ਨੂੰ ਈਾਧਣ ਦੀ ਉਪਲਬਧਤਾ ਬਾਰੇ ਭਰੋਸਾ ਦਿਵਾਉਣ ਲਈ ਜਾਅਲੀ ਖ਼ਬਰਾਂ ਦਾ ਸਰਗਰਮੀ ਨਾਲ ਮੁਕਾਬਲਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਰਾਸ਼ਟਰ ਵਲੋਂ ਭਾਰਤੀ ਸ਼ਾਂਤੀ ਰੱਖਿਅਕਾਂ ਦੇ ਯਤਨਾਂ ਦੀ ਸ਼ਲਾਘਾ ਅਗਲੀ ਖ਼ਬਰ ਬੁਨਿਆਦੀ ਢਾਂਚੇ 'ਤੇ ਹਮਲੇ ਤੇਜ਼ ਕੀਤੇ ਜਾਣਗੇ-ਟਰੰਪ
Ad Position 24
No active advertisement