ਨਵੀਂ ਦਿੱਲੀ, 5 ਅਪ੍ਰੈਲ (ਪੀ. ਟੀ. ਆਈ.)-ਹੋਰਮੁਜ਼ ਜਲਡਮਰੂ ਦੁਬਾਰਾ ਖੋਲ੍ਹਣ ਦੀ ਮੰਗ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਈਰਾਨ ਨੂੰ ਦਿੱਤੇ ਤਾਜ਼ਾ ਅਲਟੀਮੇਟਮ ਵਿਚਕਾਰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਤੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਗੱਲ ਕੀਤੀ ਤੇ ਪੱਛਮੀ ਏਸ਼ੀਆ ਸੰਘਰਸ਼ 'ਤੇ ਚਰਚਾ ਕੀਤੀ | ਵਿਦੇਸ਼ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਇਦ ਅਲ ਨਾਹਯਾਨ ਨਾਲ ਵੀ ਫ਼ੋਨ 'ਤੇ ਗੱਲਬਾਤ ਕੀਤੀ | ਇਸ ਤੋਂ ਇਲਾਵਾ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਵਿਸ਼ਵਵਿਆਪੀ ਊਰਜਾ ਸਪਲਾਈ 'ਤੇ ਇਸ ਦੇ ਪ੍ਰਭਾਵ 'ਤੇ ਚਰਚਾ ਕੀਤੀ |