08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜਲੰਧਰ ਸਮੇਤ 4 ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਬਦਲੇ <br/>

Ad Position 21
No active advertisement
ਅਜੀਤ ਡੈਸਕ 07-04-2026

ਚੰਡੀਗੜ੍ਹ, 6 ਅਪ੍ਰੈਲ (ਪੋ੍ਰ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸਿਵਲ ਪ੍ਰਸ਼ਾਸਨ ਵਿਚ ਰੱਦੋ ਬਦਲ ਕਰਦਿਆਂ 12 ਆਈ.ਏ.ਐੱਸ ਤੇ 1 ਪੀ.ਸੀ.ਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਆਈ. ਏ. ਐੱਸ ਅਧਿਕਾਰੀਆਂ 'ਚ ਸ੍ਰੀ ਵਿਕਾਸ ਪ੍ਰਤਾਪ ਆਈ.ਏ.ਐੱਸ ਨੂੰ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਲਗਾਇਆ ਗਿਆ ਹੈ | ਸ੍ਰੀ ਸੁਮੇਰ ਸਿੰਘ ਗੁਰਜਰ ਨੂੰ ਪ੍ਰਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਚਾਰਜ ਕਮਿਸ਼ਨਰ, ਫੂਡ ਤੇ ਡਰੱਗ ਪ੍ਰਸ਼ਾਸਨ ਅਤੇ ਵਾਧੂ ਚਾਰਜ ਕਮਿਸ਼ਨਰ ਫ਼ਰੀਦਕੋਟ ਮੰਡਲ ਫ਼ਰੀਦਕੋਟ, ਸ੍ਰੀਮਤੀ ਬਬੀਤਾ ਨੂੰ ਕਮਿਸ਼ਨਰ ਖੇਤੀਬਾੜੀ ਅਤੇ ਵਾਧੂ ਚਾਰਜ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਫ਼ਿਰੋਜ਼ਪੁਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ, ਸ੍ਰੀ ਜਸਪ੍ਰੀਤ ਸਿੰਘ ਨੂੰ ਡਾਇਰੈਕਟਰ ਉਦਯੋਗ ਤੇ ਵਣਜ, ਸ੍ਰੀ ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਪਟਿਆਲਾ, ਸ੍ਰੀ ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ ਖਣਨ ਤੇ ਭੂ-ਵਿਗਿਆਨ, ਸ੍ਰੀ ਅਮਿਤ ਕੁਮਾਰ ਪੰਚਾਲ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਵਰਜੀਤ ਵਾਲੀਆ ਨੂੰ ਡਿਪਟੀ ਕਮਿਸ਼ਨਰ ਜਲੰਧਰ, ਸ੍ਰੀ ਜਸਬੀਰ ਸਿੰਘ-¨ ਨੂੰ ਵਧੀਕ ਸਕੱਤਰ ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਪ੍ਰਾਹੁਣਚਾਰੀ, ਸ੍ਰੀ ਅਕਾਸ਼ ਬਾਂਸਲ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਸ੍ਰੀ ਤੇਜਦੀਪ ਸਿੰਘ ਸੈਣੀ ਪੀ.ਸੀ.ਐੱਸ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਲੰਧਰ ਲਗਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਲਈ ਵੱਡੀ ਰਾਹਤ, ਹਾਈ ਕੋਰਟ ਵਲੋਂ ਭੱਤੇ ਰੋਕਣ ਦੇ ਹੁਕਮ ਰੱਦ <br/> ਅਗਲੀ ਖ਼ਬਰ ਹੁਣ ਯੂਨੀਫ਼ਾਰਮ ਸਿਵਲ ਕੋਡ ਅਤੇ 'ਇਕ ਰਾਸ਼ਟਰ ਇਕ ਚੋਣ' 'ਤੇ ਭਾਜਪਾ ਦਾ ਧਿਆਨ ਕੇਂਦਰਿਤ-ਮੋਦੀ <br/>
Ad Position 24