ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜਮਾਨੀ ਨੂੰ ਯਕੀਨੀ ਬਣਾਉਣ ਤੇ ਸ਼੍ਰੋਮਣੀ ਕਮੇਟੀ ਨੂੰ ਪ੍ਰਸਤਾਵਿਤ ਖਰੜਾ ਭੇਜਿਆ ਜਾਵੇ
ਅੰਮਿ੍ਤਸਰ, 6 ਅਪ੍ਰੈਲ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲਿਆਂ ਸੰਬੰਧੀ ਕਾਨੂੰਨ ਬਣਾਉਣ ਨੂੰ ਲੈ ਕੇ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਸਿੰਘ ਸਾਹਿਬਾਨ, ਪੰਥਕ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਦਲ ਪੰਥਾਂ ਅਤੇ ਸਿੱਖ ਬੁੱਧੀਜੀਵੀਆਂ ਦੀ ਇਕੱਤਰਤਾ ਦੌਰਾਨ ਵੱਡੀ ਗਿਣਤੀ 'ਚ ਪੰਥਕ ਆਗੂੁ, ਸੰਤ-ਮਹਾਂਪੁਰਸ਼ ਅਤੇ ਸਿੱਖ ਚਿੰਤਕ ਸ਼ਾਮਿਲ ਹੋਏ ਤੇ ਇਕਮੱਤ ਹੋ ਕੇ ਗੁਰਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ ਜੋਤਿ ਗੁਰਿਆਈ, ਸਤਿਕਾਰ, ਪ੍ਰੰਪਰਾ ਅਤੇ ਦੂਜੇ ਧਰਮਾਂ ਦੇ ਧਰਮ ਗ੍ਰੰਥ ਸਾਹਿਬਾਨ ਤੋਂ ਵਿਲੱਖਣਤਾ ਦੇ ਮੱਦੇਨਜ਼ਰ ਕਾਨੂੰਨ ਬਣਾਉਣ ਜਾਂ ਕੋਈ ਸੋਧ ਕਰਨ ਤੋਂ ਪਹਿਲਾਂ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੀੇ ਸ਼ੋ੍ਰਮਣੀ ਕਮੇਟੀ ਦੀ ਰਾਇ ਲੈਣ ਦੀ ਤਾਕੀਦ ਕੀਤੀ | ਇਹ ਪੰਥਕ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰੀਬ ਸਾਢੇ ਚਾਰ ਘੰਟੇ ਤੱਕ ਚੱਲੀ, ਜਿਸ 'ਚ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਗਗਨਦੀਪ ਸਿੰਘ, ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਮੇਜਰ ਸਿੰਘ ਸੋਢੀ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਨਿਹੰਗ ਸਿੰਘ ਦਲਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਫੈਡਰੇਸ਼ਨ ਆਗੂਆਂ, ਸਿੱਖ ਬੁੱਧੀਜੀਵੀਆਂ, ਵਕੀਲਾਂ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਿੱਖ ਮਿਸ਼ਨਰੀ ਕਾਲਜਾਂ, ਉਦਾਸੀ, ਨਿਰਮਲੇ ਤੇ ਸੇਵਾ ਪੰਥੀ ਤੇ ਕਾਰ ਸੇਵਾ ਸੰਪ੍ਰਦਾਵਾਂ ਦੇ ਮੁਖੀਆਂ ਨੇ ਸ਼ਮੂਲੀਅਤ ਕੀਤੀ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਿੱਖ ਮਸਲਿਆਂ, ਖਾਸਕਰ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੇ ਮਾਮਲਿਆਂ ਸੰਬੰਧੀ ਕੋਈ ਵੀ ਕਾਨੂੰਨ ਬਣਾਉਣ ਜਾਂ ਫ਼ੈਸਲਾ ਕਰਨ ਤੋਂ ਪਹਿਲਾਂ ਸਰਕਾਰ ਪ੍ਰਮੁੱਖ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਰਾਇ ਜ਼ਰੂਰ ਲਵੇ | ਇਕ-ਦੋ ਨੂੰ ਛੱਡ ਕੇ ਬੁਲਾਰਿਆਂ ਨੇ ਇਕਮੱਤ ਹੋ ਕੇ ਕਿਹਾ ਕਿ ਜੇਕਰ ਸਰਕਾਰਾਂ ਆਪਣੀ ਮਨਮਰਜ਼ੀ ਨਾਲ ਸਿੱਖ ਮਸਲਿਆਂ ਸੰਬੰਧੀ ਫ਼ੈਸਲੇ ਕਰਨਗੀਆਂ ਤਾਂ ਉਹ ਸਿੱਖ ਪੰਥ ਨੂੰ ਪ੍ਰਵਾਨ ਨਹੀਂ ਹੋਣਗੇੇ | ਬਹੁਗਿਣਤੀ ਪੰਥਕ ਬੁਲਾਰਿਆਂ ਵਲੋਂ ਇਹ ਵਿਚਾਰ ਪ੍ਰਮੁੱਖ ਤੌਰ 'ਤੇ ਸਾਹਮਣੇ ਆਇਆ ਕਿ ਪਾਵਨ ਸਰੂਪ ਬੇਅਦਬੀ ਦੇ ਮਾਮਲੇ ਕੌਮ ਲਈ ਅਤਿ ਗੰਭੀਰ ਅਤੇ ਚਿੰਤਾਮਈ ਹਨ, ਜਿਸ ਪ੍ਰਤੀ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਤਾਂ ਹੋਣਾ ਚਾਹੀਦਾ ਹੈ, ਪਰ ਇਹ ਸਰਕਾਰੀ ਪੱਧਰ 'ਤੇ ਮਨਮਰਜ਼ੀ ਨਾਲ ਬਣਾਏ ਜਾਣ ਵਾਲੇ ਕਾਨੂੰਨ ਦੁਆਰਾ ਸੰਭਵ ਨਹੀਂ ਹੈ ਕਿਉਂਕਿ ਇਸ ਮਾਮਲੇ 'ਤੇ ਪ੍ਰਸਤਾਵਿਤ ਕੋਈ ਵੀ ਕਾਨੂੰਨ ਸਿੱਖ ਵਿਚਾਰਧਾਰਾ ਦੀ ਸੇਧ 'ਚ ਹੋਣਾ ਚਾਹੀਦਾ ਹੈ, ਜਿਸ ਲਈ ਪੰਥਕ ਰਾਇ ਤੋਂ ਬਿਨਾਂ ਇਹ ਮੁਕੰਮਲ ਨਹੀਂ ਮੰਨਿਆ ਜਾਵੇਗਾ | ਉਨ੍ਹਾਂ ਕਿਹਾ ਕਿ ਬੇਅਦਬੀਆਂ ਨੂੰ ਰੋਕਣ ਲਈ ਪ੍ਰਸਤਾਵਿਤ ਕਾਨੂੰਨ 'ਚ ਸਪੱਸ਼ਟਤਾ ਅਤਿ ਲੋੜੀਂਦੀ ਹੈ, ਤਾਂ ਜੋ ਇਸ ਦੀ ਦੁਰਵਰਤੋਂ ਦੀ ਸੰਭਾਵਨਾ ਨਾ ਰਹੇ | ਬੁਲਾਰਿਆਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਅੱਜ ਸਾਨੂੰ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਸਵਾਲ ਤੋਂ ਪਹਿਲਾਂ ਇਸ ਗੱਲ 'ਤੇ ਵੀ ਮੰਥਨ ਕਰਨਾ ਜ਼ਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ ਅਤੇ ਸਰਕਾਰਾਂ ਇਸ ਪ੍ਰਤੀ ਅਵੇਸਲੀਆਂ ਕਿਉਂ ਹਨ | ਜਥੇਦਾਰ 96 ਕਰੋੜੀ ਨੇ ਕਿਹਾ ਕਿ ਸਰਕਾਰ ਪਾਵਨ ਸਰੂਪ ਦੀ ਬੇਅਬਦੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਵਰਗਾ ਕਾਨੂੰਨ ਲਿਆਵੇ |
ਐਡਵੋਕੇਟ ਧਾਮੀ ਵਲੋਂ ਪੇਸ਼ ਮਤੇ ਨੂੰ ਸਿੱਖ ਜਥੇਬੰਦੀਆਂ ਨੇ ਦਿੱਤੀ ਪ੍ਰਵਾਨਗੀ
ਐਡਵੋਕੇਟ ਧਾਮੀ ਨੇ ਵਿਸ਼ੇਸ਼ ਮਤਾ-ਗੁਰਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਪੰਥਕ ਆਗੂਆਂ ਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ | ਇਸ ਮਤੇ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਚਿੰਤਾਜਨਕ ਹੋਣ ਦੇ ਨਾਲ-ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰਨ ਵਾਲੀਆਂ ਹਨ ਅਤੇ ਇਨ੍ਹਾਂ 'ਤੇ ਰੋਕ ਲੱਗਣੀ ਬੇਹੱਦ ਜ਼ਰੂਰੀ ਹੈ | ਭਾਵੇਂ ਲੰਘੇ ਸਮੇਂ ਵੱਖ-ਵੱਖ ਸਰਕਾਰਾਂ ਨੇ ਕੌਮ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਮਾਮਲੇ 'ਤੇ ਕਾਨੂੰਨੀ ਵਿਵਸਥਾ ਕਰਨ ਦਾ ਯਤਨ ਕੀਤਾ, ਪਰ ਇਸ 'ਚ ਕੋਈ ਠੋਸ ਅਤੇ ਸਿੱਟਾਮੁਖੀ ਪ੍ਰਾਪਤੀ ਸਾਹਮਣੇ ਨਹੀਂ ਆ ਸਕੀ | ਮੌਜੂਦਾ ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਬੇਸ਼ੱਕ ਚੰਗੀ ਗੱਲ ਹੈ, ਪਰ ਇਹ ਕੇਵਲ ਇਕ ਸਰਕਾਰੀ ਪਹੁੰਚ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਇਸ 'ਚੋਂ ਪੰਥਕ ਵਿਚਾਰ ਅਤੇ ਸੁਝਾਅ ਬਿਲਕੁਲ ਮਨਫ਼ੀ ਹਨ | ਇਸ ਮਤੇ-ਕਮ-ਗੁਰਮਤੇ 'ਚ ਕਿਹਾ ਗਿਆ ਕਿ ਪੰਥਕ ਇਕੱਠ ਮਹਿਸੂਸ ਕਰਦਾ ਹੈ ਕਿ ਸਮੁੱਚੇ ਪੰਥ ਦੀ ਰਾਏ ਸ਼੍ਰੋਮਣੀ ਕਮੇਟੀ ਰਾਹੀਂ ਸਰਕਾਰ ਤੱਕ ਪਹੁੰਚੇ | ਜੇਕਰ ਇਸ ਵਿਚ ਪੰਥਕ ਭਾਵਨਾ ਸ਼ਾਮਿਲ ਨਹੀਂ ਰਹੇਗੀ ਤਾਂ ਇਹ ਸਿੱਟਾਮੁਖੀ ਨਤੀਜੇ ਨਹੀਂ ਦੇ ਸਕੇਗਾ | ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਇਆ ਜਾਣ ਵਾਲਾ ਕਾਨੂੰਨ ਕੇਵਲ ਇਕ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ, ਸਗੋਂ ਇਹ ਇਕ ਪ੍ਰਤੀਬੱਧਤਾ ਅਤੇ ਸਮਰਪਣ ਦੀ ਸੇਧ 'ਚ ਅਜਿਹੇ ਜ਼ਾਬਤੇ ਦੀ ਵਿਉਂਤਬੰਦੀ ਹੋਣਾ ਚਾਹੀਦਾ ਹੈ, ਜਿਹੜੀ ਧਰਮ ਦੀਆਂ ਕਦਰਾਂ-ਕੀਮਤਾਂ ਦੀ ਰਖਵਾਲੀ, ਸ਼ਰਧਾ ਤੇ ਵਿਸ਼ਵਾਸ ਦੇ ਟਿਕਾਊ ਪ੍ਰਬੰਧ ਦੀ ਤਰਜ਼ਮਾਨੀ ਦੇ ਨਾਲ-ਨਾਲ ਸਿੱਖ ਕੌਮ ਦੇ ਅਗੰਮੀ ਅਤੇ ਦੈਵੀ ਸਿਧਾਂਤਾਂ ਪ੍ਰਤੀ ਵੀ ਵਚਨਬੱਧ ਹੋਵੇ | ਪੰਜਾਬ ਸਰਕਾਰ ਇਸ ਅਤਿ ਸੰਜੀਦਾ ਮਾਮਲੇ 'ਤੇ ਆਪਣੀ ਮਨਮਰਜ਼ੀ ਨਾ ਕਰੇ ਅਤੇ ਕਿਸੇ ਵੀ ਤਰ੍ਹਾਂ ਕੌਮੀ ਸਮੁੱਚਤਾ ਦੀ ਰਾਇ ਲਈ ਯਤਨ ਕਰੇ | ਮਤੇ 'ਚ ਮੰਗ ਕੀਤੀ ਗਈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ ਜੋਤਿ ਗੁਰਿਆਈ, ਸਤਿਕਾਰ, ਵਿਲੱਖਣਤਾ ਅਤੇ ਕੌਮੀ ਭਾਵਨਾਵਾਂ ਦੇ ਮੱਦੇਨਜ਼ਰ ਸਰਕਾਰ ਕੋਈ ਕਾਨੂੰਨ ਬਣਾਉਣ ਤੋਂ ਪਹਿਲਾਂ ਇਨ੍ਹਾਂ ਪੰਥਕ ਵਿਚਾਰਾਂ ਦੀ ਤਰਜਮਾਨੀ ਯਕੀਨੀ ਬਣਾਵੇ | ਇਹ ਵੀ ਕਿਹਾ ਗਿਆ ਕਿ ਸਰਕਾਰ ਪ੍ਰਸਤਾਵਿਤ ਕਾਨੂੰਨ ਦਾ ਖਰੜਾ ਸ਼੍ਰੋਮਣੀ ਕਮੇਟੀ ਨੂੰ ਭੇਜੇ, ਜਿਸ 'ਤੇ ਪੰਥਕ ਭਾਵਨਾਵਾਂ ਅਨੁਸਾਰ ਵਿਚਾਰ ਕਰਕੇ ਤੁਰੰਤ ਪੰਥਕ ਰਾਇ ਵਾਪਸ ਭੇਜੀ ਜਾਵੇਗੀ |' ਪ੍ਰਧਾਨ ਧਾਮੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਬੇਅਦਬੀ ਮਾਮਲਿਆਂ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਜਾਗਤ ਜੋਤ ਮੌਜੂਦਾ ਗੁਰੂ ਵਜੋਂ ਸਤਿਕਾਰ ਕਰਦਿਆਂ ਬੇਅਦਬੀਆਂ ਦੇ ਦੋਸ਼ੀਆਂ ਖਿਲਾਫ਼ ਵੱਖਰਾ ਤੇ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ |
ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਪੰਥ ਇਸ ਉਡੀਕ 'ਚ ਹੈ ਕਿ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਬਹਾਲ ਰੱਖਦਿਆਂ ਬੇਅਦਬੀਆਂ ਕਰਨ ਵਾਲਿਆਂ ਪ੍ਰਤੀ ਕਿਹੜਾ ਕਾਨੂੰਨ ਬਣਾਉਂਦੀ ਹੈ | ਬੀਬੀ ਕਿਰਨਜੋਤ ਕੌਰ ਨੇ ਪ੍ਰਸਤਾਵਿਤ ਕਾਨੂੰਨ ਦਾ ਕਰੜਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਰਕਾਰ ਦੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਂਅ 'ਤੇ ਸ਼ੋ੍ਰਮਣੀ ਕਮੇਟੀ ਤੇ ਸ਼ੋੋ੍ਰਮਣੀ ਅਕਾਲੀ ਦਲ ਨੂੰ ਥੱਲੇ ਲਾਉਣ ਦੀ ਸਿਆਸਤ ਹੈ |
ਚਿਰਾਂ ਬਾਅਦ ਸਮੂਹ ਜਥੇਬੰਦੀਆਂ ਨੇ ਕਿਸੇ ਪੰਥਕ ਮਾਮਲੇ 'ਤੇ ਦਿਖਾਈ ਇਕਜੁੱਟਤਾ
ਜ਼ਿਕਰਯੋਗ ਹੈ ਕਿ ਕਈ ਪੰਥਕ ਮਾਮਲਿਆਂ 'ਤੇ ਵੱਖੋ-ਵੱਖ ਸੁਰ ਰੱਖਣ ਵਾਲੀਆਂ ਕਰੀਬ ਸਮੂਹ ਪੰਥਕ ਜਥੇਬੰਦੀਆਂ ਤੇ ਉਨ੍ਹਾਂ ਦੇ ਮੁਖੀ ਅਤੇ ਪ੍ਰਤੀਨਿਧ ਵੱਡੀ ਗਿਣਤੀ ਵਿਚ ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਏ ਤੇ ਸ਼ੋ੍ਰਮਣੀ ਕਮੇਟੀ ਵਲੋਂ ਪਾਸ ਮਤੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ |
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਧਰਮ ਦੇ ਮਾਮਲਿਆਂ 'ਚ ਸਰਕਾਰ ਨੂੰ ਕੋਈ ਵੀ ਕਾਨੂੰਨ ਸਮੁੱਚੀਆਂ ਪੰਥਕ ਧਿਰਾਂ ਦੀ ਰਾਏ ਅਤੇ ਸ਼੍ਰੋਮਣੀ ਕਮੇਟੀ ਦੀ ਸਲਾਹ ਦੇ ਨਾਲ ਹੀ ਹੋਂਦ 'ਚ ਲਿਆਉਣਾ ਚਾਹੀਦਾ ਹੈ | ਜੇਕਰ ਸਰਕਾਰ ਸਮੂਹਿਕ ਪੰਥਕ ਰਾਏ ਤੋਂ ਬਿਨਾਂ ਕੁਝ ਵੀ ਕਰਦੀ ਹੈ ਤਾਂ ਉਹ ਮਨਜ਼ੂਰ ਨਹੀਂ ਹੋਵੇਗਾ |
ਇਕੋ ਮੰਚ 'ਤੇ ਨਜ਼ਰ ਆਏ ਜਥੇਦਾਰ ਗੜਗੱਜ ਤੇ ਟਕਸਾਲ ਮੁਖੀ ਖ਼ਾਲਸਾ
ਅੱਜ ਦੀ ਇਕੱਤਰਤਾ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਦਮਦਮੀ ਟਕਸਾਲ ਮੁਖੀ ਪਹਿਲੀ ਵਾਰ ਸਟੇਜ 'ਤੇ ਕੋਲ ਕੋਲ ਬੈਠੇ ਨਜ਼ਰ ਆਏ |
ਸੰਬੋਧਨ ਕਰਨ ਵਾਲੀਆਂ ਸ਼ਖ਼ਸੀਅਤਾਂ
ਪੰਥਕ ਇਕੱਤਰਤਾ ਦੌਰਾਨ ਸੰਬੋਧਨ ਕਰਨ ਵਾਲੀਆਂ ਸਿੱਖ ਸ਼ਖ਼ਸੀਅਤਾਂ 'ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ, ਡਾ. ਵਿਜੈ ਸਤਬੀਰ ਸਿੰਘ ਚੇਅਰਮੈਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ, ਪੂਰਨ ਸਿੰਘ ਹੁੰਦਲ ਸੀਨੀਅਰ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਬਾਬਾ ਭਾਗ ਸਿੰਘ ਬੰਗੇ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦਿਆਲ ਸਿੰਘ ਟਾਂਡਾ, ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਮਹੰਤ ਮਨਜੀਤ ਸਿੰਘ ਜੰਮੂ, ਗਿਆਨੀ ਬਲਬੀਰ ਸਿੰਘ ਚੰਗਿਆੜਾ ਕੈਨੇਡਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਗਿਆਨੀ ਜਸਵੰਤ ਸਿੰਘ ਪਰਵਾਨਾ, ਗਿਆਨੀ ਕਿ੍ਸ਼ਨ ਸਿੰਘ, ਗੁਰਮੀਤ ਸਿੰਘ ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਭਾਈ ਤਲਵਿੰਦਰ ਸਿੰਘ ਸਮਾਣਾ ਮੋਰਚਾ, ਲਖਬੀਰ ਸਿੰਘ ਫੈਡਰੇਸ਼ਨ (ਮਹਿਤਾ), ਭਾਈ ਕੰਵਰਚੜ੍ਹਤ ਸਿੰਘ ਫੈਡਰੇਸ਼ਨ ਪ੍ਰਧਾਨ, ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਅਮਰਜੀਤ ਸਿੰਘ, ਡਾ. ਕੇਹਰ ਸਿੰਘ ਤੇ ਮਨਜੀਤ ਸਿੰਘ ਰੰਧਾਵਾ ਸ਼ਾਮਿਲ ਸਨ |
ਕੌਣ-ਕੌਣ ਹੋਏ ਸ਼ਾਮਿਲ
ਇਕੱਤਰਤਾ 'ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਰਾਜਦੀਪ ਸਿੰਘ ਤੇ ਭਾਈ ਬਲਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਰਣਜੀਤ ਸਿੰਘ ਗੌਹਰ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਲੋਂ ਬਾਬਾ ਮਹਿੰਦਰ ਸਿੰਘ, ਗਿਆਨੀ ਜਸਵੰਤ ਸਿੰਘ ਕਥਾਵਾਚਕ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਤਲਵਿੰਦਰ ਸਿੰਘ ਬੁੱਟਰ, ਬਲਦੇਵ ਸਿੰਘ ਕਲਿਆਣ, ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਗੜ੍ਹੀ, ਗੁਰਪ੍ਰੀਤ ਸਿੰਘ ਝੱਬਰ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ, ਜੰਗ ਬਹਾਦਰ ਸਿੰਘ ਰਾਏ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਬਲਬੀਰ ਸਿੰਘ ਘੁੰਨਸ, ਬਾਵਾ ਸਿੰਘ ਗੁਮਾਨਪੁਰਾ, ਬਲਜੀਤ ਸਿੰਘ ਜਲਾਲਉਸਮਾਂ, ਗੁਰਮੀਤ ਸਿੰਘ ਬੂਹ, ਗੁਰਨਾਮ ਸਿੰਘ ਜੱਸਲ, ਜਸਮੇਰ ਸਿੰਘ ਲਾਛੜੂ, ਬਾਬਾ ਬੂਟਾ ਸਿੰਘ, ਗੁਰਬਖ਼ਸ਼ ਸਿੰਘ ਖ਼ਾਲਸਾ, ਬੀਬੀ ਨਰਿੰਦਰ ਕੌਰ, ਅਵਤਾਰ ਸਿੰਘ ਰਿਆ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਹਰਿਆਣਾ ਕਮੇਟੀ ਦੇ ਮੈਂਬਰ ਭਾਈ ਬਿੰਦਰ ਸਿੰਘ ਖ਼ਾਲਸਾ, ਭਾਈ ਅੰਮਿ੍ਤਪਾਲ ਸਿੰਘ, ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਬੀਬੀ ਪ੍ਰਭਜੋਤ ਕੌਰ, ਐਡੋਵਕੇਟ ਅਮਰਦੀਪ ਸਿੰਘ ਧਾਰਨੀ, ਐਡਵੋਕੇਟ ਬਰਜਿੰਦਰ ਸਿੰਘ ਸੋਢੀ, ਰਾਮ ਸਿੰਘ ਮੁੰਬਈ, ਬਾਬਾ ਮੰਗਲ ਸਿੰਘ ਨਾਨਕਸਰ ਕਲੇਰਾਂ, ਬਾਬਾ ਲੱਖਾ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ ਕਲਾਂ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ, ਬਾਬਾ ਅਵਨੀਤ ਸਿੰਘ, ਰੁਪਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਗੁਰਮੁੱਖ ਸਿੰਘ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਟਰੱਸਟ, ਗੁਰਜੀਤ ਸਿੰਘ, ਖ਼ੁਸ਼ਵਿੰਦਰ ਸਿੰਘ ਸਮਾਣਾ ਮੋਰਚਾ, ਸਤਨਾਮ ਸਿੰਘ ਖ਼ਾਲਸਾ ਸੇਵਾ ਸੁਸਾਇਟੀ ਮੋਗਾ, ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਸੁਧਾਵਾ ਸਾਹਿਬ ਸੰਗਰੂਰ, ਬਾਬਾ ਬਲਵਿੰਦਰ ਸਿੰਘ ਮੋਨੀ, ਬਾਬਾ ਸਤਪਾਲ ਸਿੰਘ ਭੂਰੀ, ਬਾਬਾ ਦਵਿੰਦਰ ਸਿੰਘ ਦਿਆਲਪੁਰ, ਸੁਆਮੀ ਰਾਜੇਸ਼ਵਰ ਨੰਦ ਅੰਬਾਲੇ ਵਾਲੇ, ਮਹੰਤ ਰੇਸ਼ਮ ਸਿੰਘ ਧਰਮਧੁਜਾ ਪਟਿਆਲਾ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਬਾਬਾ ਚਮਕੌਰ ਸਿੰਘ ਪੰਜ ਗਰਾਈਆਂ, ਬਾਬਾ ਅਮਨਦੀਪ ਸਿੰਘ ਉਗੋਕੇ ਬਰਨਾਲਾ, ਬਾਬਾ ਰਣਪ੍ਰੀਤ ਸਿੰਘ ਬਰਨਾਲਾ, ਬਾਬਾ ਕੇਵਲ ਕਿ੍ਸ਼ਨ ਹੰਡਿਆਇਆ ਸੰਗਰੂਰ, ਬਾਬਾ ਪ੍ਰਗਟ ਸਿੰਘ ਤਰਨਾ ਦਲ, ਬਾਬਾ ਬਲਦੇਵ ਸਿੰਘ ਬਬੇਲੀ ਕਪੂਰਥਲਾ, ਬਾਬਾ ਸ਼ਮਸ਼ੇਰ ਸਿੰਘ ਬਟਾਲਾ, ਬਾਬਾ ਗੁਰਪਾਲ ਸਿੰਘ ਚੋਰਮਾਰ ਸਿਰਸਾ, ਬਾਬਾ ਪ੍ਰੀਤਮ ਸਿੰਘ ਸਿਰਸਾ, ਬਾਬਾ ਨਛੱਤਰ ਸਿੰਘ, ਬਾਬਾ ਸਿਵਾ ਨੰਦ ਸਿਰਸਾ, ਬਾਬਾ ਹਰਜੀਤ ਸਿੰਘ ਰੋਪੜ, ਈਮਾਨ ਸਿੰਘ ਮਾਨ ਅਕਾਲੀ ਦਲ ਅੰਮਿ੍ਤਸਰ, ਕੰਵਰਪਾਲ ਸਿੰਘ ਬਿੱਟੂ ਸਕੱਤਰ ਜਨਰਲ ਦਲ ਖ਼ਾਲਸਾ, ਸ. ਪਰਮਜੀਤ ਸਿੰਘ ਮੰਡ, ਸੁਖਦੇਵ ਸਿੰਘ ਪ੍ਰਧਾਨ ਗੁਰਦੁਆਰਾ ਗੁਪਤਸਰ ਛੱਤੇਆਣਾ, ਬਾਬਾ ਗੁਰਦੇਵ ਸਿੰਘ ਮੋਗਾ, ਭਾਈ ਦਇਆ ਸਿੰਘ ਚੈਰੀਟੇਬਲ ਟਰੱਸਟ, ਜਥੇਦਾਰ ਸਤਨਾਮ ਸਿੰਘ ਲੁਧਿਆਣਾ, ਬਾਬਾ ਭਾਗ ਸਿੰਘ ਨਾਨਕਸਰ ਕਲੇਰਾਂ, ਬਾਬਾ ਜ਼ੋਰਾ ਸਿੰਘ ਬੱਧਨੀ ਕਲਾਂ ਮੋਗਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਕਰਮਜੀਤ ਸਿੰਘ ਬੜੂ ਸਾਹਿਬ, ਬਾਬਾ ਗੁਰਸੇਵਕ ਸਿੰਘ ਜ਼ੀਰਾ, ਬਾਬਾ ਜਸਵਿੰਦਰ ਸਿੰਘ ਮਾਨਸਾ, ਬਾਬਾ ਸ਼ਰਨਜੀਤ ਸਿੰਘ ਮਲੋਟ, ਬਾਬਾ ਜਗਸੀਰ ਸਿੰਘ ਬਲਿਆਲਾ, ਬਾਬਾ ਰਾਮ ਸਿੰਘ ਭੱਠਲ, ਬਾਬਾ ਜਗਤਾਰ ਸਿੰਘ ਕਾਹਨਗੜ੍ਹ ਖਰਾਚੋਂ, ਬਾਬਾ ਪ੍ਰਦੀਪ ਸਿੰਘ ਬਠਿੰਡਾ, ਬਾਬਾ ਦਾਰਾ ਸਿੰਘ, ਬਾਬਾ ਜਗਰੂਪ ਸਿੰਘ, ਬਾਬਾ ਮਸਤ ਰਾਮ, ਬਾਬਾ ਬਚਿੱਤਰ ਸਿੰਘ ਬਹਿਣੇਵਾਲੀ, ਬਾਬਾ ਗੁਰਸੇਵਕ ਸਿੰਘ ਤਾਇਆਲੀ, ਬਾਬਾ ਲਖਬੀਰ ਸਿੰਘ ਦਿੱਲੀ, ਬਾਬਾ ਕਮਲ ਸਿੰਘ ਛੇਹਰਟਾ, ਬਾਬਾ ਗਗਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤਰਨ ਸਿੰਘ ਗੁਰੂਸਰ ਬਰਾੜ, ਭਾਈ ਬਲਬੀਰ ਸਿੰਘ ਚੰਗਿਆੜਾ ਕੈਨੇਡਾ, ਬਾਬਾ ਬਚਨ ਸਿੰਘ, ਬਾਬਾ ਬਾਵਾ ਸਿੰਘ ਗੜ੍ਹੀ ਮੱਖਣਵਿੰਡੀ, ਬਾਬਾ ਗੁਰਨਾਮ ਸਿੰਘ ਅੰਬ ਸਾਹਿਬ ਮੋਹਾਲੀ, ਬਾਬਾ ਗੁਰਚਰਨ ਸਿੰਘ ਦਿੱਲੀ ਵਾਲੇ, ਬਾਬਾ ਗੁਰਮੇਜ ਸਿੰਘ, ਬਾਬਾ ਹੁਸ਼ਿਆਰ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਰਜਨ ਸਿੰਘ ਪਿਹੋਵੇ ਵਾਲੇ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼ਮਸ਼ੇਰ ਸਿੰਘ ਪੱਧਰੀ ਅਕਾਲੀ ਦਲ ਵਾਰਿਸ ਪੰਜਾਬ ਦੇ, ਡਾ. ਪਿ੍ਤਪਾਲ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਚਰਨ ਸਿੰਘ ਗੁਰੂ ਕੇ ਬਾਗ਼, ਬਾਬਾ ਜਸਵੰਤ ਸਿੰਘ ਗੁਰੂ ਕੀ ਵਡਾਲੀ, ਬਾਬਾ ਲਾਲ ਦਾਸ ਬਠਿੰਡਾ, ਕਾਰਜ ਸਿੰਘ ਬੁੱਢਾ ਜੌਹੜ, ਅਵਤਾਰ ਸਿੰਘ ਬੁੰਗਾ ਮਸਤੂਆਣਾ, ਬਾਬਾ ਹਰਦੀਪ ਸਿੰਘ ਬਠਿੰਡਾ, ਬਾਬਾ ਗਗਨਦੀਪ ਸਿੰਘ ਕਰਨਾਲ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਗੁਰਦਿਆਲ ਸਿੰਘ ਦਾਤੇਵਾਲੇ, ਬਾਬਾ ਲਾਲ ਸਿੰਘ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਪਰਮਜੀਤ ਸਿੰਘ ਮਾਨ, ਜਥੇਦਾਰ ਹਰੀ ਸਿੰਘ, ਜਥੇਦਾਰ ਅਜੀਤ ਸਿੰਘ ਰਾਜਾਸਾਂਸੀ, ਬਾਬਾ ਪ੍ਰੀਤਮ ਸਿੰਘ ਮਾਲੜੀ ਹਰਿਆਣਾ, ਬਾਬਾ ਭੁਪਿੰਦਰ ਸਿੰਘ ਤੇ ਬਾਬਾ ਗੁਰਪਾਲ ਸਿੰਘ ਹਰਿਆਣਾ, ਭਾਈ ਛਿੰਦਾ ਸਿੰਘ, ਭਾਈ ਗੁਰਮੀਤ ਸਿੰਘ ਸੈਣੀ ਰਾਏਪੁਰ, ਟੋਨੀ ਬਾਬਾ ਭੀਖੀ ਮਾਨਸਾ, ਭਾਈ ਬੂਟਾ ਸਿੰਘ, ਬਾਬਾ ਜਗਸੀਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਭਾਗ ਸਿੰਘ ਨਾਨਕਸਰ ਜਗਰਾਉਂ, ਬਾਬਾ ਮੇਹਰਬਾਨ ਸਿੰਘ ਬਾਠ ਸਾਹਿਬ, ਬਾਬਾ ਜਸਪਾਲ ਸਿੰਘ ਜਵੱਦੀ ਕਲਾਂ, ਬਾਬਾ ਮਨਜੀਤ ਸਿੰਘ ਰੰਧਾਵਾ, ਬਾਬਾ ਜਰਨੈਲ ਸਿੰਘ, ਬਾਬਾ ਮਨਪ੍ਰੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਅਵਤਾਰ ਸਿੰਘ, ਜਥੇਦਾਰ ਖੜਕ ਸਿੰਘ, ਜਥੇਦਾਰ ਸੁਖਪਾਲ ਸਿੰਘ, ਬਾਬਾ ਜਤਿੰਦਰਪਾਲ ਸਿੰਘ, ਬਾਬਾ ਬੇਅੰਤ ਸਿੰਘ, ਭਾਈ ਮਨਦੀਪ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਮੇਜਰ ਸਿੰਘ, ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆ, ਬਾਬਾ ਦਾਰਾ ਸਿੰਘ ਅਕਲੀਆ, ਪ੍ਰੋ. ਹਰਬੰਸ ਸਿੰਘ ਕੋਕਰੀ ਕਲਾਂ, ਬਾਬਾ ਅਮਰ ਸਿੰਘ ਰਾੜਾ ਸਾਹਿਬ, ਬਾਬਾ ਮਹਿੰਦਰ ਸਿੰਘ, ਜਥੇਦਾਰ ਬਖ਼ਸ਼ੀਸ਼ ਸਿੰਘ ਮੁਖੀ ਅਖੰਡ ਕੀਰਤਨੀ ਜਥਾ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਧਰਮਵੀਰ ਸਿੰਘ, ਬਾਬਾ ਗੁਰਬਚਨ ਸਿੰਘ, ਦਲੀਪ ਸਿੰਘ, ਕਸ਼ਮੀਰ ਸਿੰਘ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬਾਬਾ ਅਨੰਦਰਾਜ ਸਿੰਘ, ਬਾਬਾ ਰਵਿੰਦਰ ਸਿੰਘ, ਬਾਬਾ ਗੁਰਜੰਟ ਸਿੰਘ, ਰਜਿੰਦਰ ਸਿੰਘ ਮਰਵਾਹ, ਬਾਬਾ ਦਰਸ਼ਨ ਸਿੰਘ ਘਣੂਪੁਰ, ਬਾਬਾ ਹਰਿੰਦਰ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਪ੍ਰਦੀਪ ਸਿੰਘ ਜੋਗਾ, ਪਿ੍ੰਸੀਪਲ ਜਰਮਨਜੀਤ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਤੀਰਥ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗੁਲਜ਼ਾਰ ਸਿੰਘ, ਬਾਬਾ ਹਰਜਿੰਦਰ ਸਿੰਘ, ਬਾਬਾ ਜਗਜੀਤ ਸਿੰਘ ਲੋਪੋ ਵਾਲੇ, ਬਾਬਾ ਜੋਗਾ ਸਿੰਘ ਚੱਬਾ, ਬਾਬਾ ਜਸਕਰਨ ਸਿੰਘ ਸੋਢੀ, ਬਾਬਾ ਨਰਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ, ਪ੍ਰੋ. ਹਰਦੀਪ ਸਿੰਘ, ਬਾਬਾ ਗੁਰਦੇਵ ਸਿੰਘ, ਪ੍ਰਭਜੋਤ ਸਿੰਘ ਮਾਨਸ਼ਾਹੀਆਂ ਬਠਿੰਡਾ, ਬਾਬਾ ਚਮਕੌਰ ਸਿੰਘ ਪੰਜਗਰਾਈ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਤੇ ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ ਸਮੇਤ ਹੋਰ ਧਾਰਮਿਕ ਜਥੇਬੰਦੀਆਂ ਆਦਿ ਮੌਜੂਦ ਸਨ |
ਸ਼ੋ੍ਰਮਣੀ ਕਮੇਟੀ ਵਲੋਂ ਸੱਦੀ 'ਪੰਥਕ ਇਕੱਤਰਤਾ' ਦੌਰਾਨ ਅਹਿਮ ਗੁਰਮਤਾ <br/>
ਅਜੀਤ ਡੈਸਕ
07-04-2026