11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ

Ad Position 21
No active advertisement
ਅਜੀਤ ਡੈਸਕ 08-04-2026
32 ਸ਼ਰਧਾਲੂਆਂ ਨੂੰ ਵੀਜ਼ਿਆਂ ਤੋਂ ਇਨਕਾਰ
ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਗੁ: ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਨਵੀਂ ਦਿੱਲੀ ਸਥਿਤ ਪਾਕਿ ਦੂਤਾਵਾਸ ਵਲੋਂ ਭੇਜੇ 1795 ਸ਼ਰਧਾਲੂਆਂ ਦੇ ਪਾਸਪੋਰਟਾਂ ਵਿਚੋਂ 1763 ਸ਼ਰਧਾਲੂਆਂ ਨੂੰ ਅੱਜ ਵੀਜ਼ੇ ਪ੍ਰਾਪਤ ਹੋਏ ਹਨ ਤੇ ਇਹ ਜਥਾ ਹੁਣ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਵੇਰੇ 8 ਵਜੇ ਪਾਕਿਸਤਾਨ ਲਈ ਰਵਾਨਾ ਹੋਵੇਗਾ | ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਦੂਤਾਵਾਸ ਵਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਇਸ ਵਾਰ ਕਿਸੇ ਕਾਰਨ ਵੀਜ਼ਾ ਨਹੀਂ ਮਿਲ ਸਕਿਆ | ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਖਾਲਸਾ ਸਾਜਨਾ ਦਿਵਸ ਪਾਕਿਸਤਾਨ ਵਿਖੇ ਮਨਾਉਣ ਲਈ ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਵਾਹਘਾ ਸਰਹੱਦ ਲਈ ਰਵਾਨਾ ਹੋਵੇਗਾ ਅਤੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ | ਸ. ਕਾਹਲਵਾਂ ਨੇ ਦੱਸਿਆ ਕਿ ਵਿਸਾਖੀ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਵਾਲੇ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਯਾਤਰਾ ਵਿਭਾਗ ਤੋਂ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਲਸ਼ਕਰ ਦੇ 16 ਸਾਲਾਂ ਤੋਂ ਫਰਾਰ ਪਾਕਿਸਤਾਨੀ ਅੱਤਵਾਦੀ ਸਮੇਤ 5 ਗਿ੍ਫ਼ਤਾਰ ਅਗਲੀ ਖ਼ਬਰ ਪਾਕਿ 'ਚ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਬੰਦ ਕਰਨ ਦੇ ਆਦੇਸ਼
Ad Position 24