11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਲਸ਼ਕਰ ਦੇ 16 ਸਾਲਾਂ ਤੋਂ ਫਰਾਰ ਪਾਕਿਸਤਾਨੀ ਅੱਤਵਾਦੀ ਸਮੇਤ 5 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-04-2026
ਸ੍ਰੀਨਗਰ, 7 ਅਪ੍ਰੈਲ (ਪੀ. ਟੀ. ਆਈ.)-ਸ੍ਰੀਨਗਰ ਪੁਲਿਸ ਨੇ ਲਸ਼ਕਰ-ਏ-ਤਾਇਬਾ ਦੇ ਇੱਕ ਵੱਡੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸਦੇ 5 ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਪਾਕਿਸਤਾਨੀ ਅੱਤਵਾਦੀ ਅਬਦੁੱਲਾ ਉਰਫ਼ ਅਬੂ ਹੁਰੈਰਾ ਸ਼ਾਮਿਲ ਹੈ, ਜੋ 16 ਸਾਲਾਂ ਤੋਂ ਫਰਾਰ ਸੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਬਾਹਰ ਛੁਪਣਗਾਹਾਂ 'ਚ ਰਹਿ ਰਿਹਾ ਸੀ¢ ਸੋਮਵਾਰ ਨੂੰ ਹੋਈ ਕਾਰਵਾਈ ਵਿਚ ਇੱਕ ਹੋਰ ਪਾਕਿਸਤਾਨੀ ਅੱਤਵਾਦੀ ਉਸਮਾਨ ਉਰਫ਼ ਖੁਬੈਬ ਨੂੰ ਵੀ ਗਿ੍ਫਤਾਰ ਕੀਤਾ ਗਿਆ¢ ਪਿਛਲੇ ਕੁਝ ਦਿਨਾਂ ਵਿੱਚ ਜਾਂਚਕਰਤਾਵਾਂ ਨੇ ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਸਮੇਤ 19 ਥਾਵਾਂ ਦੀ ਤਲਾਸ਼ੀ ਲਈ ਅਤੇ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ ਹਨ, ਜਿਸ ਵਿਚ ਚਾਰ ਏ.ਕੇ. ਅਸਾਲਟ ਰਾਈਫਲਾਂ ਅਤੇ ਅਪਰਾਧਕ ਸਮੱਗਰੀ ਸ਼ਾਮਲ ਹੈ¢ ਜਾਂਚ, ਜਿਸ ਵਿੱਚ ਕੇਂਦਰੀ ਏਜੰਸੀਆਂ ਵੀ ਸ਼ਾਮਲ ਸਨ, ਨੇ ਇੱਕ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜੋ ਲਸ਼ਕਰ-ਏ-ਤਾਇਬਾ ਦੇ ਅੱਤਵਾਦੀਆਂ ਨੂੰ ਲਾਜਿਸਟਿਕਲ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਸੀ | ਅਧਿਕਾਰੀਆਂ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ 5 ਅੱਤਵਾਦੀਆਂ ਵਿਚ ਸ੍ਰੀਨਗਰ ਦੇ ਤਿੰਨ ਵਾਸੀ ਸ਼ਾਮਿਲ ਹਨ¢ ਉਨ੍ਹਾਂ ਕਿਹਾ ਕਿ ਮੁਹੰਮਦ ਨਕੀਬ ਭੱਟ, ਆਦਿਲ ਰਸ਼ੀਦ ਭੱਟ ਅਤੇ ਗੁਲਾਮ ਮੁਹੰਮਦ ਮੀਰ ਉਰਫ਼ ਮਾਮਾ ਨੂੰ ਅੱਤਵਾਦੀਆਂ ਨੂੰ ਪਨਾਹ ਅਤੇ ਭੋਜਨ ਸਮੇਤ ਲਾਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਲਈ ਗਿ੍ਫ਼ਤਾਰ ਕੀਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਮਨੀਪੁਰ 'ਚ 2 ਬੱਚਿਆਂ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ
Ad Position 24