11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਾਂਚ ਐਨ.ਆਈ.ਏ. ਨੂੰ ਸੌਂਪੀ ਜਾਵੇਗੀ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 08-04-2026
ਮਨੀਪੁਰ ਦੇ ਮੁੱਖ ਮੰਤਰੀ ਵਾਈ ਖੇਮਚੰਦ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਨੇ ਬਿਸ਼ਨੂਪੁਰ ਜ਼ਿਲ੍ਹੇ 'ਚ ਹੋਏ ਬੰਬ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ, ਜਿਸ 'ਚ ਦੋ ਬੱਚਿਆਂ ਦੀ ਜਾਨ ਗਈ ਸੀ | ਇਥੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਕਾਰਵਾਈ ਰਾਜ 'ਚ ਮÏਜੂਦਾ ਸ਼ਾਂਤੀ ਨੂੰ ਭੰਗ ਕਰਨ 'ਚ ਸਵਾਰਥ ਰੱਖਣ ਵਾਲੇ ਵਿਅਕਤੀਆਂ ਜਾਂ ਸਮੂਹਾਂ ਦੀ ਜਾਪਦੀ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਐਨ.ਆਈ.ਏ. ਨੂੰ ਸੌਂਪਣ ਦਾ ਫ਼ੈਸਲਾ ਰਾਜ ਦੇ ਗ੍ਰਹਿ ਮੰਤਰੀ ਅਤੇ ਹੋਰ ਵਿਧਾਇਕਾਂ ਨਾਲ ਵਿਸਤਿ੍ਤ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੋਦੀ ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂ ਤੇਗ਼ ਬਹਾਦਰ ਜੀ ਨੂੰ ਨਮਨ ਅਗਲੀ ਖ਼ਬਰ ਸਰਕਾਰ ਨੇ 5 ਕਿੱਲੋ ਵਾਲੇ ਸਿਲੰਡਰਾਂ ਦਾ ਕੋਟਾ ਕੀਤਾ ਦੁੱਗਣਾ
Ad Position 24