11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੋਦੀ ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂ ਤੇਗ਼ ਬਹਾਦਰ ਜੀ ਨੂੰ ਨਮਨ

Ad Position 21
No active advertisement
ਅਜੀਤ ਡੈਸਕ 08-04-2026
ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਅੰਗਰੇਜ਼ੀ ਅਤੇ ਪੰਜਾਬੀ 'ਚ ਪਾਏ ਸੰਦੇਸ਼ 'ਚ ਗੁਰੂ ਤੇਗ਼ ਬਹਾਦਰ ਜੀ ਨੂੰ ਨਮਨ ਕਰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਉਹ ਸਾਡੀ ਸੱਭਿਅਤਾ ਦੀ ਇਕ ਮਹਾਨ ਅਧਿਆਤਮਕ ਸ਼ਖ਼ਸੀਅਤ ਨੂੰ ਸਤਿਕਾਰ ਸਹਿਤ ਸ਼ਰਧਾ ਭੇਟ ਕਰਦੇ ਹਨ | ਮੋਦੀ ਨੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਕੁਰਬਾਨੀ, ਨਿਡਰਤਾ ਅਤੇ ਮਨੁੱਖਤਾ ਪ੍ਰਤੀ ਡੂੰਘੀ ਚਿੰਤਾ ਦੀ ਇਕ ਰੋਸ਼ਨ ਮਿਸਾਲ ਹੈ | ਉਹ ਬੇਅੰਤ ਮੁਸੀਬਤਾਂ ਦੇ ਬਾਵਜੂਦ ਸੱਚ, ਮਾਣ-ਸਨਮਾਨ ਅਤੇ ਧਰਮ ਦੀ ਰਾਖੀ ਲਈ ਅਟੱਲ ਖੜ੍ਹੇ ਰਹੇ | ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ਸਾਨੂੰ ਇਕ ਨਿਆਂਪੂਰਨ, ਦਿਆਲੂ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਮਾਰਗ ਦਰਸ਼ਨ ਕਰਦਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਏਅਰ ਇੰਡੀਆ ਦੇ ਸੀ.ਈ.ਓ. ਕੈਂਪਬੇਲ ਵਿਲਸਨ ਵਲੋਂ ਅਸਤੀਫ਼ਾ ਅਗਲੀ ਖ਼ਬਰ ਜਾਂਚ ਐਨ.ਆਈ.ਏ. ਨੂੰ ਸੌਂਪੀ ਜਾਵੇਗੀ-ਮੁੱਖ ਮੰਤਰੀ
Ad Position 24