10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਦੇਸ਼ ਸਕੱਤਰ ਵਿਕਰਮ ਮਿਸਰੀ ਅੱਜ ਤੋਂ ਅਮਰੀਕਾ ਦੇ ਤਿੰਨ ਦਿਨਾਂ ਦੌਰੇ 'ਤੇ ਹੋਣਗੇ ਰਵਾਨਾ

Ad Position 21
No active advertisement
ਅਜੀਤ ਡੈਸਕ 08-04-2026
ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)-ਪੱਛਮੀ ਏਸ਼ੀਆ 'ਚ ਚੱਲ ਰਹੇ ਸੰਕਟ ਦਰਮਿਆਨ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ 8 ਤੋਂ 10 ਅਪ੍ਰੈਲ ਤੱਕ ਅਮਰੀਕਾ ਦੇ ਦੌਰੇ 'ਤੇ ਰਹਿਣਗੇ | ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਸ ਦੌਰੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਸ਼ਿੰਗਟਨ ਡੀ.ਸੀ. ਦੇ ਦੌਰੇ ਦੌਰਾਨ ਵਿਦੇਸ਼ ਸਕੱਤਰ ਭਾਰਤ ਅਤੇ ਅਮਰੀਕਾ ਦੇ ਦੁਵੱਲੇ ਸੰਬੰਧਾਂ ਦੀ ਸਮੀਖਿਆ ਕਰਨਗੇ | ਦੌਰੇ ਦਾ ਮੁੱਖ ਉਦੇਸ਼ ਦੋਹਾਂ ਦੇਸ਼ਾਂ ਦਰਮਿਆਨ ਅਹਿਮ ਖੇਤਰਾਂ 'ਚ ਚਲ ਰਹੇ ਸਹਿਯੋਗ ਨੂੰ ਅੱਗੇ ਵਧਾਉਣਾ ਹੈ | ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਿਕ ਵਿਕਰਮ ਮਿਸਰੀ ਅਮਰੀਕੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਕਈ ਅਹਿਮ ਮੁੱਦਿਆਂ 'ਤੇ ਮੀਟਿੰਗਾਂ ਕਰਨਗੇ ਜਿਨ੍ਹਾਂ 'ਚ ਵਪਾਰ, ਰੱਖਿਆ, ਵਿਗਿਆਨ ਅਤੇ ਤਕਨੀਕ ਜਿਹੇ ਵਿਸ਼ਿਆਂ 'ਤੇ ਚਰਚਾ ਕੀਤੀ ਜਾਵੇਗੀ | ਦੋਵੇਂ ਧਿਰਾਂ ਆਪਸੀ ਹਿੱਤਾਂ ਨਾਲ ਜੁੜੇ ਖੇਤਰੀ ਅਤੇ ਆਲਮੀ ਘਟਨਾਵਾਂ 'ਤੇ ਵੀ ਵਿਚਾਰ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਨਾਰੀ ਸ਼ਕਤੀ ਵੰਦਨ ਬਿੱਲ ਨਾਲ ਦੇਸ਼ ਔਰਤਾਂ ਦੀ ਅਗਵਾਈ ਵਾਲੇ ਸ਼ਾਸਨ ਵੱਲ ਵਧੇਗਾ-ਮੋਦੀ ਅਗਲੀ ਖ਼ਬਰ ਹਿਮਾਚਲ ਅਦਾਲਤ ਵਲੋਂ ਮਨੀਸ਼ ਸਿਸੋਦੀਆ ਨੂੰ ਸੰਮਨ
Ad Position 24