ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸਤ 'ਚ ਔਰਤਾਂ ਲਈ ਰਾਖਵੇਂਕਰਨ ਬਾਰੇ ਕਾਨੂੰਨ ਦੀ ਪੈਰਵੀ ਕਰਦਿਆਂ ਕਿਹਾ ਕਿ ਇਹ (ਕਾਨੂੰਨ) ਦੇਸ਼ ਨੂੰ ਔਰਤਾਂ ਦੀ ਅਗਵਾਈ ਵਾਲੇ ਸ਼ਾਸਨ ਵੱਲ ਲੈ ਜਾਵੇਗਾ | ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਵਲੋਂ ਲਿਖੇ ਇਕ ਲੇਖ 'ਤੇ ਟਿੱਪਣੀ ਕਰਦਿਆਂ ਉਕਤ ਬਿਆਨ ਦਿੱਤਾ, ਜਿਸ 'ਚ ਔਰਤਾਂ ਦੀ ਸਿਆਸਤ 'ਚ ਸ਼ਮੂਲੀਅਤ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਨੁਮਾਇੰਦਗੀ ਦਾ ਮਤਲਬ ਅਸਲ ਪ੍ਰਭਾਵ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਰੂਪ 'ਚ ਔਰਤ ਸ਼ਕਤੀ ਨੂੰ ਤਰਜੀਹ ਦਿੱਤੀ ਹੈ |