14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸੁਖਬੀਰ ਦੇ 'ਸਾਜਿਸ਼' ਵਾਲੇ ਬਿਆਨ 'ਤੇ ਗਿ. ਰਘਬੀਰ ਸਿੰਘ ਦਾ ਤਿੱਖਾ ਪ੍ਰਤੀਕਰਮ

Ad Position 21
No active advertisement
ਅਜੀਤ ਡੈਸਕ 09-04-2026

ਅੰਮਿ੍ਤਸਰ, 8 ਅਪ੍ਰੈਲ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਸੰਬੰਧੀ ਸਿੰਘ ਸਾਹਿਬਾਨ ਵਲੋਂ ਜਾਰੀ ਹੁਕਮਨਾਮੇ ਬਾਰੇ ਦਿੱਤੇ ਬਿਆਨ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਵਲੋਂ 2 ਦਸੰਬਰ 2024 ਨੂੰ ਸੁਣਾਈ ਗਈ ਧਾਰਮਿਕ ਤਨਖ਼ਾਹ (ਸੇਵਾ) ਨੂੰ ਇਕ 'ਸਾਜਿਸ਼' ਕਰਾਰ ਦੇਣਾ ਤੇ ਕਬੂਲ ਕੀਤੇ ਗੁਨਾਹਾਂ ਤੋਂ ਮੁੱਕਰ ਜਾਣਾ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਤੇ ਸਿੱਖ ਮਰਿਆਦਾਵਾਂ 'ਤੇ ਸੱਟ ਮਾਰਨ ਤੁਲ ਹੈ | ਭੇਜੇ ਵੀਡੀਓ ਬਿਆਨ 'ਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ 2024 ਦਾ ਫ਼ੈਸਲਾ ਕਿਸੇ ਨਿੱਜੀ ਰੰਜਿਸ਼ ਤਹਿਤ ਨਹੀਂ, ਸਗੋਂ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸੰਗਤ ਦੀ ਕਚਹਿਰੀ 'ਚ ਖੁਦ ਹਾਂ ਵਿਚ ਕਬੂਲ ਕੀਤੇ ਗਏ ਗੁਨਾਹਾਂ ਦੇ ਅਧਾਰ 'ਤੇ ਅਤੇ ਪੰਥ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਉਸ ਦਿਨ ਸਾਰੀ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਸਨਮੁੱਖ ਹੋ ਕੇ ਸੰਗਤ
ਸਾਹਮਣੇ ਆਪਣੀਆਂ ਭੁੱਲਾਂ ਮੰਨੀਆਂ ਸਨ ਤੇ ਲੱਗੀ ਹੋਈ ਸੇਵਾ ਵੀ ਨਿਭਾਈ ਸੀ | ਪਰ ਹੁਣ ਆਪਣੇ ਬਿਆਨਾਂ ਤੋਂ ਮੁੱਕਰ ਜਾਣਾ ਅਤੇ ਇਸ ਹੁਕਮਨਾਮੇ ਨੂੰ ਸਾਜਿਸ਼ ਦੱਸਣਾ ਮੰਦਭਾਗੀ ਗੱਲ ਹੈ | ਉਨ੍ਹਾਂ ਨੇ ਸੁਖਬੀਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਦਿਨ ਰੱਖ ਕੇ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਜਾਣ ਤੇ ਉੱਥੇ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ 'ਚ ਇਹ ਸਾਬਿਤ ਕਰਨ ਕਿ ਕਿਵੇਂ ਇਹ ਫ਼ੈਸਲਾ ਕਿਸੇ ਸਾਜਿਸ਼ ਦਾ ਹਿੱਸਾ ਸੀ | ਉਨ੍ਹਾਂ ਕਿਹਾ ਕਿ ਜੇਕਰ ਫ਼ੈਸਲਾ ਸਾਜਿਸ਼ ਸਾਬਤ ਹੁੰਦਾ ਹੈ, ਤਾਂ ਪੰਥ ਜੋ ਵੀ ਸਜ਼ਾ ਉਨ੍ਹਾਂ ਨੂੰ ਲਗਾਏਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ ਤੇ ਇਸ 'ਤੇ ਉਂਗਲ ਉਠਾਉਣਾ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ |

Ad Position 22
No active advertisement
ਪਿਛਲੀ ਖ਼ਬਰ ਮੋਹਾਲੀ 'ਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਿਤ-ਸੰਜੀਵ ਅਰੋੜਾ ਅਗਲੀ ਖ਼ਬਰ ਬਰਾਮਦ ਖੁੱਲ੍ਹਣ ਦੀ ਆਸ ਨਾਲ ਬਾਸਮਤੀ ਚੌਲ 2000 ਰੁਪਏ ਪ੍ਰਤੀ ਕੁਇੰਟਲ ਹੋਏ ਮਹਿੰਗੇ
Ad Position 24