13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਰਾਜਨਾਥ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 09-04-2026
ਨਵੀਂ ਦਿੱਲੀ, 8 ਅਪ੍ਰੈਲ (ਪੀ. ਟੀ. ਆਈ.)-ਪੱਛਮੀ ਏਸ਼ੀਆ ਵਿਚ ਪੈਦਾ ਹੋ ਰਹੀ ਸਥਿਤੀ ਦੇ ਮੱਦੇਨਜ਼ਰ ਅਤੇ ਭਾਰਤ 'ਤੇ ਪੈ ਰਹੇ ਇਸ ਦੇ ਪ੍ਰਭਾਵ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਇਕ ਮੰਤਰੀ ਸਮੂਹ ਨੇ ਬੁੱਧਵਾਰ ਨੂੰ ਇਸ ਸੰਬੰਧੀ ਸਮੀਖਿਆ ਕੀਤੀ | ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਰੱਖਿਆ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਤਿਆਰੀ, ਤਾਲਮੇਲ ਤੇ ਲਚਕੀਲੇਪਣ ਨਿਰਮਾਣ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਹਨ | ਮੀਟਿੰਗ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਵਣਜ ਮੰਤਰੀ ਪੀਯੂਸ਼ ਗੋਇਲ, ਤੇਲ ਮੰਤਰੀ ਹਰਦੀਪ ਸਿੰਘ ਪੁਰੀ, ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਡਾ, ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਬੇਅ.ਦਬੀ ਮਾਮਲੇ 'ਤੇ ਦੇਖੋ ਕੀ ਬੋਲ ਗਏ Kunwar Vijay Pratap Singh ਅਗਲੀ ਖ਼ਬਰ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਅਮਰੀਕੀ ਸ਼ੇਅਰ ਬਾਜ਼ਾਰ ਉੱਛਲਿਆ <br/>
Ad Position 24