ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੀ.ਆਰ.ਪੀ.ਐਫ. ਸ਼ੌਰਿਆ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਸਨਮਾਨ ਨਾਲ ਜੁੜੇ ਹੋਰ ਮੁੱਦਿਆਂ ਨੂੰ ਸੁਲਝਾਉਣ ਦੀ ਅਪੀਲ ਕੀਤੀ | ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ 'ਤੇ ਪਾਏ ਸੰਦੇਸ਼ 'ਚ ਜਵਾਨਾਂ ਦੀ ਦਲੇਰੀ ਅਤੇ ਬਲੀਦਾਨ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਜਵਾਨ ਹਰ ਦਿਨ ਦੇਸ਼ ਦੀ ਸੁਰੱਖਿਆ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਸ਼ਬਦਾਂ ਨਾਲ ਨਹੀਂ ਦਿੱਤੀ ਜਾ ਸਕਦੀ |