ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਦਾਮਾਂ 'ਚ ਪਏ ਚੌਲ ਤੇ ਕਣਕ ਦੀ ਚੁਕਾਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ-ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 11-04-2026

• ਕੇਂਦਰ ਨੇ ਸਹਿਮਤੀ ਪ੍ਰਗਟਾਈ • ਮੁੱਖ ਮੰਤਰੀ ਵਲੋਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 10 ਅਪ੍ਰੈਲ (ਉਪਮਾ ਡਾਗਾ ਪਾਰਥ)-ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਨੇ ਪੰਜਾਬ ਵਿਚ ਪਏ 155 ਲੱਖ ਮੀਟਰਿਕ ਟਨ ਅਨਾਜ ਦੀ ਚੁਕਾਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਹੈ, ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿਚ ਅਨਾਜ ਦੇ ਭੰਡਾਰਨ ਸੰਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿਚ ਮਦਦ ਮਿਲੇਗੀ | ਕੇਂਦਰ ਵਲੋਂ ਇਹ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਨਾਲ ਨਵੀਂ ਦਿੱਲੀ 'ਚ ਹੋਈ ਮੁਲਾਕਾਤ ਤੋਂ ਬਾਅਦ ਲਿਆ ਗਿਆ ਹੈ | ਇਸ ਦਖ਼ਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ 'ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ 'ਤੇ ਜ਼ੋਰ ਦਿੱਤਾ, ਜਿਸ ਵਿਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫ਼ੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇ੍ਹਮਾਰੀ ਨਾਲ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਿਲ ਹਨ | ਕੇਂਦਰੀ ਮੰਤਰੀ ਨੇ ਇਨ੍ਹਾਂ ਮੁੱਦਿਆਂ ਦੇ ਸੰਬੰਧ ਵਿਚ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਲੰਬਿਤ ਮੁੱਦਿਆਂ ਦੇ ਹੱਲ ਲਈ ਸਕੱਤਰ ਪੱਧਰੀ ਪ੍ਰਣਾਲੀ ਸਿਰਜਣ ਸਮੇਤ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ | ਆਪਣੇ ਸੋਸ਼ਲ ਮੀਡੀਆ 'ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਿੱਲੀ ਵਿਖੇ ਮੈਂ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਦੌਰਾਨ ਅਸੀਂ ਆੜ੍ਹਤੀਆਂ ਦੀਆਂ ਮੰਗਾਂ ਸਮੇਤ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਮੀਟਿੰਗ ਦੌਰਾਨ ਕੇਂਦਰ ਸਾਹਮਣੇ ਅਹਿਮ ਮੁੱਦੇ ਉਠਾਏ ਗਏ ਜਿਸ ਵਿਚ ਪੰਜਾਬ 'ਚ ਪਈ 155 ਲੱਖ ਮੀਟਰਿਕ ਟਨ ਕਣਕ ਅਤੇ ਚੌਲਾਂ ਦੀ ਤੁਰੰਤ ਚੁਕਾਈ ਅਤੇ ਆਰ.ਡੀ.ਐਫ. ਅਧੀਨ ਬਕਾਇਆ 9,000 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕਰਨ ਸੰਬੰਧੀ ਮੁੱਦੇ ਸ਼ਾਮਿਲ ਸਨ | ਫ਼ਸਲਾਂ ਦੇ ਭੰਡਾਰਨ ਸੰਬੰਧੀ ਭਾਰੀ ਘਾਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਵਰਡ ਗੁਦਾਮਾਂ ਵਿਚ 180.88 ਲੱਖ ਮੀਟਰਿਕ ਟਨ ਅਨਾਜ (151.20 ਲੱਖ ਮੀਟਰਿਕ ਟਨ ਚੌਲ ਅਤੇ 29.67 ਲੱਖ ਮੀਟਰਿਕ ਟਨ ਕਣਕ) ਪਹਿਲਾਂ ਹੀ ਸਟੋਰ ਕੀਤੀ ਗਈ ਹੈ ਜਦੋਂ ਕਿ ਕੁੱਲ ਉਪਲਬਧ ਕਵਰਡ ਭੰਡਾਰਨ ਸਮਰੱਥਾ ਲਗਭਗ 183 ਲੱਖ ਮੀਟਰਿਕ ਟਨ (173 ਲੱਖ ਮੀਟਰਿਕ ਟਨ ਕਵਰਡ ਗੋਦਾਮ + 10 ਲੱਖ ਮੀਟਰਿਕ ਟਨ ਕਣਕ ਸਾਈਲੋਜ਼) ਹੈ | ਨਤੀਜੇ ਵਜੋਂ, ਚੌਲਾਂ ਲਈ ਸਿਰਫ਼ 0.50 ਲੱਖ ਮੀਟਰਿਕ ਟਨ ਕਵਰਡ ਸਪੇਸ ਅਤੇ ਕਣਕ ਲਈ 1.75 ਲੱਖ ਮੀਟਰਿਕ ਟਨ ਸਾਈਲੋ ਸਪੇਸ ਉਪਲਬਧ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ 1 ਅਪ੍ਰੈਲ 2026 ਤੋਂ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2026-27 ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸੰਭਾਵੀ ਤੌਰ 'ਤੇ 130-132 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਦ ਲਈ ਫ਼ੰਡਾਂ ਦਾ ਪ੍ਰਬੰਧ ਕਰ ਰਹੇ ਭਾਰਤੀ ਸਟੇਟ ਬੈਂਕ ਜੋ ਵਿਆਜ ਦਰ ਵਸੂਲ ਰਿਹਾ ਹੈ, ਉਹ ਭਾਰਤੀ ਖ਼ੁਰਾਕ ਨਿਗਮ 'ਤੇ ਲਾਗੂ ਰਿਕਵਰੀ ਦਰ ਨਾਲੋਂ 0.5 ਫ਼ੀਸਦੀ ਵੱਧ ਹੈ ਅਤੇ ਮਹੀਨਾਵਾਰ ਮਿਸ਼ਰਿਤ ਆਧਾਰ 'ਤੇ ਵਿਆਜ ਲਗਾ ਰਿਹਾ ਹੈ | ਆੜ੍ਹਤੀਆਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੁੱਦਾ ਇਹ ਹੈ ਕਿ ਆੜ੍ਹਤੀਏ 2.5 ਫ਼ੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਹਨ, ਜਦੋਂ ਕਿ ਭਾਰਤ ਸਰਕਾਰ ਨੇ ਆਪਣਾ ਕਮਿਸ਼ਨ ਮੌਜੂਦਾ ਦਰਾਂ 'ਤੇ ਨਿਰਧਾਰਿਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮਥੁਰਾ ਵਿਖੇ ਯਮੁਨਾ 'ਚ ਕਿਸ਼ਤੀ ਡੁੱਬਣ ਨਾਲ ਪੰਜਾਬ ਦੇ 10 ਲੋਕਾਂ ਦੀ ਮੌਤ-ਕਈ ਲਾਪਤਾ ਅਗਲੀ ਖ਼ਬਰ ਕਾਂਗੜਾ 'ਚ ਟਰੈਕਟਰ-ਟਰਾਲੀ ਖੱਡ 'ਚ ਡਿੱਗਣ ਕਾਰਨ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ
Ad Position 24
No active advertisement