ਚੰਡੀਗੜ੍ਹ/ਲੁਧਿਆਣਾ, 10 ਅਪ੍ਰੈਲ (ਅਜੀਤ ਬਿਊਰੋ)-ਵਰਿੰਦਾਵਨ ਕਿਸ਼ਤੀ ਹਾਦਸੇ ਸੰਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ 'ਚ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ ਜਗਰਾਉਂ ਤੇ ਜ਼ਿਲ੍ਹਾ ਹੈੱਡਕੁਆਟਰ ਲੁਧਿਆਣਾ ਵਿਖੇ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ, ਜਿਨ੍ਹਾਂ 'ਚ 01624-223226 ਤੇ 0161-2403100 ਸ਼ਾਮਿਲ ਹਨ |