15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੰਗਾਲ 'ਚ ਭਾਜਪਾ ਸਰਕਾਰ ਆਈ ਤਾਂ ਸੀ.ਏ.ਏ. ਲਾਗੂ ਕਰਾਂਗੇ-ਮੋਦੀ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਕਟਵਾ (ਪੱਛਮੀ ਬੰਗਾਲ), 11 ਅਪ੍ਰੈਲ (ਪੀ. ਟੀ. ਆਈ.)-ਪੱਛਮੀ ਬੰਗਾਲ ਵਿਚ ਘੁਸਪੈਠ ਅਤੇ ਭਲਾਈ ਦੇ ਮੁੱਦਿਆਂ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰੁਖ਼ ਨੂੰ ਸਪੱਸ਼ਟ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਮਟੂਆ ਅਤੇ ਨਮਾਸ਼ੁਦਰ ਸ਼ਰਨਾਰਥੀ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ | ਪੂਰਬਾ ਬਰਧਮਾਨ ਜ਼ਿਲ੍ਹੇ ਦੇ ਕਟਵਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਭਾਜਪਾ ਨੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਲਈ ਨਾਗਰਿਕਤਾ (ਸੋਧ) ਐਕਟ (ਸੀ.ਏ.ਏ.) ਲਾਗੂ ਕੀਤਾ, ਜਦੋਂਕਿ ਸੱਤਾਧਾਰੀ ਤਿ੍ਣਮੂਲ ਕਾਂਗਰਸ ਉਨ੍ਹਾਂ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੈਂ ਮਟੂਆ ਅਤੇ ਨਮਾਸ਼ੁਦਰ ਸ਼ਰਨਾਰਥੀ ਪਰਿਵਾਰਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਉਹ ਦੇਸ਼ ਦੇ ਸੰਵਿਧਾਨ ਦੀ ਸੁਰੱਖਿਆ ਹੇਠ ਹਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸੀ.ਏ.ਏ. ਲਾਗੂ ਕੀਤਾ ਤਾਂ ਜੋ ਮਟੂਆ, ਨਮਾਸ਼ੁਦਰ ਅਤੇ ਸਾਰੇ ਸ਼ਰਨਾਰਥੀ ਨਾਗਰਿਕਤਾ ਪ੍ਰਾਪਤ ਕਰ ਸਕਣ | ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਭਾਜਪਾ ਸਰਕਾਰ ਬਣਾਉਂਦੀ ਹੈ, ਤਾਂ ਸੀ.ਏ.ਏ. ਅਧੀਨ ਸਾਰੇ ਯੋਗ ਬਿਨੈਕਾਰਾਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ | ਦੱਖਣੀ ਬੰਗਾਲ ਦੇ ਕਈ ਜ਼ਿਲਿ੍ਹਆਂ 'ਚ ਫੈਲੇ ਹੋਏ, ਮਟੂਆ ਭਾਈਚਾਰੇ ਨੂੰ ਚੋਣ ਪੱਖੋਂ ਇਕ ਪ੍ਰਭਾਵਸ਼ਾਲੀ ਜਨਸੰਖਿਆ ਮੰਨਿਆ ਜਾਂਦਾ ਹੈ ਅਤੇ ਨਾਗਰਿਕਤਾ ਦਾ ਮੁੱਦਾ ਲੰਬੇ ਸਮੇਂ ਤੋਂ ਰਾਜਨੀਤਿਕ ਤੌਰ 'ਤੇ ਸੰਵੇਦਨਸ਼ੀਲ ਮਾਮਲਾ ਰਿਹਾ ਹੈ | ਮੋਦੀ ਨੇ ਨਾਜਾਇਜ਼ ਘੁਸਪੈਠ ਦੇ ਮੁੱਦੇ 'ਤੇ ਹਮਲੇ ਤੇਜ਼ ਕਰਦੇ ਹੋਏ ਕਿਹਾ ਕਿ ਭਾਜਪਾ ਸੱਤਾ 'ਚ ਆਈ ਤਾਂ ਘੁਸਪੈਠੀਆ ਨੂੰ ਪੱਛਮੀ ਬੰਗਾਲ ਛੱਡਣਾ ਹੋਵੇਗਾ | ਉਨ੍ਹਾਂ ਕਿਹਾ ਕਿ ਹੁਣ ਜਾਣ ਦਾ ਸਮਾਂ ਆ ਗਿਆ ਹੈ ਅਤੇ ਘੁਸਪੈਠੀਆਂ ਨੂੰ ਆਪਣਾ ਸਾਮਾਨ ਪੈਕ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ | ਜਿਹੜੇ ਲੋਕ ਘੁਸਪੈਠੀਆਂ ਦੀ ਮਦਦ ਕਰ ਰਹੇ ਹਨ ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੇ 15 ਸਾਲਾਂ ਦੇ ਸ਼ਾਸਨ ਨੇ ਬੰਗਾਲ 'ਚ ਡਰ ਦਾ ਮਾਹÏਲ ਹੀ ਪੈਦਾ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਰੀਅਲ ਅਸਟੇਟ ਕੰਪਨੀ 'ਤੇ ਛਾਪੇਮਾਰੀ-6 ਕਰੋੜ ਤੋਂ ਵੱਧ ਦੀ ਨਕਦੀ ਜ਼ਬਤ ਅਗਲੀ ਖ਼ਬਰ ਪੰਜਾਬ ਸਰਕਾਰ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਦੀ ਸੂਚੀ ਜਾਰੀ ਕਰੇ-ਤਰਲੋਚਨ ਸਿੰਘ
Ad Position 24