09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹਰਿਆਣਾ ਸਰਕਾਰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ-ਸੈਣੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026

ਕੁਰੂਕਸ਼ੇਤਰ, 13 ਅਪ੍ਰੈਲ (ਪੀ. ਟੀ. ਆਈ.)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਸਿੱਖ ਗੁਰੂਆਂ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਨਿਰੰਤਰ ਕੰਮ ਕਰ ਰਹੀਆਂ ਹਨ | ਕੁਰੂਕਸ਼ੇਤਰ ਵਿਖੇ ਕਲਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਰਾਜ ਪੱਧਰੀ ਵਿਸਾਖੀ ਮਹਾਂਉਤਸਵ 2026 ਵਿਚ ਮੁੱਖ ਮਹਿਮਾਨ ਵਜੋਂ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਕ ਨਵੇਂ ਯੁੱਗ ਵੱਲ ਵਧ ਰਿਹਾ ਹੈ ਅਤੇ 'ਵਿਕਸਤ ਭਾਰਤ 2047' ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਏਕਤਾ, ਸਮਰਪਣ, ਸੇਵਾ ਅਤੇ ਸਖ਼ਤ ਮਿਹਨਤ ਨੂੰ ਰੋਜ਼ਾਨਾ ਜੀਵਨ 'ਚ ਅਪਣਾਇਆ ਜਾਣਾ ਬਹੁਤ ਜ਼ਰੂਰ ਹੈ ਤਾਂ ਜੋ ਇਕ ਸਮਾਵੇਸ਼ੀ ਸਮਾਜ ਦੀ ਉਸਾਰੀ ਕੀਤੀ ਜਾ ਸਕੇ ਜਿੱਥੇ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਮੌਕੇ ਮਿਲਣ, ਕੋਈ ਭੇਦਭਾਵ ਨਾ ਹੋਵੇ ਅਤੇ ਹਰ ਵਿਅਕਤੀ ਸਨਮਾਨ ਨਾਲ ਰਹਿ ਸਕੇ | ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ, ਸੱਭਿਆਚਾਰ ਨੂੰ ਸੰਭਾਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੇ ਸ਼ਾਨਦਾਰ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਨਾਲ-ਨਾਲ ਚੱਲਣਾ ਚਾਹੀਦਾ ਹੈ | ਉਨ੍ਹਾਂ ਇਸ ਦਿਨ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਕਿਹਾ ਕਿ ਸਾਲ 1699 ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਉਸ ਸਮੇਂ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਜਦੋਂ ਅਨਿਆਂ ਅਤੇ ਜ਼ੁਲਮ ਆਪਣੇ ਸਿਖਰ 'ਤੇ ਸਨ, ਜਿਸ ਨਾਲ ਹਿੰਮਤ, ਸਮਾਨਤਾ, ਸਵੈ-ਮਾਣ ਅਤੇ ਦੇਸ਼ ਭਗਤੀ 'ਤੇ ਅਧਾਰਤ ਸਮਾਜ ਨੂੰ ਇਕ ਨਵੀਂ ਦਿਸ਼ਾ ਮਿਲੀ |

Ad Position 22
No active advertisement
ਪਿਛਲੀ ਖ਼ਬਰ ਮਾਰਚ 'ਚ ਪ੍ਰਚੂਨ ਮਹਿੰਗਾਈ 3.4 ਫ਼ੀਸਦੀ ਹੋਈ ਅਗਲੀ ਖ਼ਬਰ ਵਿਧਾਨ ਸਭਾ ਵਲੋਂ ਬੇਅਦਬੀ ਸੰਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ <br/>
Ad Position 24