10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਿਹਾਰ 'ਚ ਨਿਤਿਸ਼ ਯੁੱਗ ਦਾ ਅੰਤ ਚੌਧਰੀ ਹੋਣਗੇ ਬਿਹਾਰ ਦੇ ਅਗਲੇ 'ਸਮਰਾਟ' <br/>

Ad Position 21
No active advertisement
ਅਜੀਤ ਡੈਸਕ 15-04-2026

ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਪਟਨਾ, 14 ਅਪ੍ਰੈਲ (ਏਜੰਸੀ)-ਬਿਹਾਰ ਵਿਚ ਨਿਤਿਸ਼ ਕੁਮਾਰ ਯੁੱਗ ਦਾ ਅੰਤ ਹੋ ਗਿਆ ਹੈ ਅਤੇ ਉਪ ਮੁੱਖ ਮੰਤਰੀ ਚੌਧਰੀ ਸੂਬੇ ਦੇ ਅਗਲੇ 'ਸਮਰਾਟ' ਹੋਣਗੇ | ਸਭ ਤੋਂ ਲੰਬਾ ਸਮਾਂ ਸੂਬੇ ਦੇ ਮੁੱਖ ਮੰਤਰੀ ਰਹੇ ਨਿਤਿਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੇ ਕੁਝ ਦਿਨ ਬਾਅਦ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਐਨ. ਡੀ. ਏ. ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਸਮਰਾਟ ਚੌਧਰੀ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਉਹ 15 ਅਪ੍ਰੈਲ ਬੁੱਧਵਾਰ ਨੂੰ ਸਵੇਰੇ 11 ਵਜੇ ਸੂਬੇ 'ਚ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ | ਇਸ ਤੋਂ ਪਹਿਲਾਂ ਵਿਧਾਇਕ ਦਲ ਦੀ ਬੈਠਕ ਦੌਰਾਨ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚÏਧਰੀ ਨੂੰ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣ ਲਿਆ ਗਿਆ | ਜਨਤਾ ਦਲ (ਯੂ) ਦੇ ਮੁਖੀ ਅਤੇ ਪਿਛਲੇ ਹਫ਼ਤੇ ਰਾਜ ਸਭਾ ਮੈਂਬਰ ਬਣੇ ਨਿਤਿਸ਼ ਕੁਮਾਰ ਨੇ ਦਿਨ ਦੇ ਸ਼ੁਰੂ 'ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚÏਹਾਨ, ਜਿਨ੍ਹਾਂ ਨੂੰ ਭਾਜਪਾ ਸੰਸਦੀ ਬੋਰਡ ਨੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਸੀ, ਨੇ ਕਿਹਾ ਕਿ ਸਮਰਾਟ ਚÏਧਰੀ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣਿਆ ਗਿਆ | ਭਾਜਪਾ 243 ਮੈਂਬਰਾਂ ਵਾਲੀ ਬਿਹਾਰ ਵਿਧਾਨ ਸਭਾ ਵਿਚ 89 ਵਿਧਾਇਕਾਂ ਦੇ ਨਾਲ ਸਭ ਤੋਂ ਵੱਡੀ ਪਾਰਟੀ ਹੈ | ਸਮਰਾਟ ਚÏਧਰੀ ਨੇ ਬਿਹਾਰ 'ਚ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਜ਼ਿੰਮੇਵਾਰੀ ਸੌਂਪਣ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਉਨ੍ਹਾਂ ਲਈ, ਇਹ ਸਿਰਫ਼ ਇਕ ਅਹੁਦਾ ਨਹੀਂ ਹੈ, ਸਗੋਂ ਬਿਹਾਰ ਦੇ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੇ ਵਿਸ਼ਵਾਸ ਅਤੇ ਇੱਛਾਵਾਂ ਨੂੰ ਪੂਰਾ ਕਰਨ ਦਾ ਮÏਕਾ ਹੈ | ਉਨ੍ਹਾਂ ਕਿਹਾ ਕਿ ਉਹ ਪੂਰੀ ਲਗਨ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਹਰੇਕ ਨਾਗਰਿਕ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਸੰਕਲਪ ਲੈਂਦੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸਾਡੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਮਾਰਗਦਰਸ਼ਨ 'ਚ ਉਹ ਬਿਹਾਰ ਨੂੰ ਵਿਕਾਸ, ਸੁਸ਼ਾਸਨ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ | ਸਮਰਾਟ ਨੇ ਕਿਹਾ ਕਿ ਉਨ੍ਹਾਂ ਨੇ ਨਿਤਿਸ਼ ਕੋਲੋਂ ਹੀ ਰਾਜਨੀਤੀ ਸਿੱਖੀ ਹੈ | ਸਮਰਾਟ ਚÏਧਰੀ ਆਰ.ਜੇ.ਡੀ. ਅਤੇ ਜੇ.ਡੀ. (ਯੂ) 'ਚ ਲਗਭਗ 12 ਸਾਲ ਬਿਤਾਉਣ ਬਾਅਦ 2017 'ਚ ਭਾਜਪਾ 'ਚ ਸ਼ਾਮਿਲ ਹੋਏ ਸਨ |
ਨਿਤਿਸ਼ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ

ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਸੱਯਦ ਅਤਾ ਹੁਸਨੈਨ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਸੌਂਪ ਦਿੱਤਾ | ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤਿਸ਼ ਕੁਮਾਰ ਨੇ ਇਹ ਐਲਾਨ ਐਕਸ 'ਤੇ ਲੋਕ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੀਤਾ | ਉਪ ਮੁੱਖ ਮੰਤਰੀ ਸਮਰਾਟ ਚÏਧਰੀ, ਜਨਤਾ ਦਲ (ਯੂ) ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਅਤੇ ਰਾਜ ਮੰਤਰੀ ਵਿਜੇ ਚÏਧਰੀ ਦੇ ਨਾਲ ਨਿਤਿਸ਼ ਕੁਮਾਰ ਲੋਕ ਭਵਨ ਪਹੁੰਚੇ ਅਤੇ ਆਪਣਾ ਅਸਤੀਫ਼ਾ ਸੌਂਪਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਬਿਹਾਰ ਦੇ ਲੋਕਾਂ ਲਈ ਬਹੁਤ ਕੰਮ ਕੀਤਾ | ਹਾਲ ਹੀ 'ਚ ਉਨ੍ਹਾਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ ਤੇ ਅੱਜ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮੋਦੀ ਵਲੋਂ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਅਗਲੀ ਖ਼ਬਰ ਮੰਡੀਆਂ 'ਚ ਕਣਕ ਦੇ ਅੰਬਾਰ, ਖ਼ਰੀਦ ਠੱਪ-ਕਿਸਾਨਾਂ ਦੀ ਚਿੰਤਾ ਸਿਖ਼ਰਾਂ 'ਤੇ
Ad Position 24