ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਆਦਮਪੁਰ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਪਵਨ ਟੀਨੂੰ ਵਲੋਂ ਆਦਮਪੁਰ 'ਚ ਸਥਾਪਿਤ ਆਈ. ਟੀ. ਆਈ. ਦਾ ਨਾਂਅ ਡਾ. ਬੀ. ਆਰ. ਅੰਬੇਡਕਰ ਦੇ ਨਾਂਅ 'ਤੇ ਰੱਖਣ ਅਤੇ ਸਾਜ਼ੋ-ਸਾਮਾਨ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦਿੱਤੇ ਜਾਣ ਦੀ ਮੰਗ ਨੂੰ ਮੰਨਦਿਆਂ ਨਾ ਕੇਵਲ ਆਈ. ਟੀ. ਆਈ. ਦਾ ਨਾਂਅ ਡਾ. ਬੀ. ਆਰ. ਅੰਬੇਡਕਰ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ ਬਲਕਿ ਸਾਜ਼ੋ ਸਾਮਾਨ ਲਈ ਵੀ ਰਾਸ਼ੀ ਨੂੰ ਦੁੱਗਣਾ ਕਰਦੇ ਹੋਏ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ | ਜਿਸ 'ਤੇ ਪਵਨ ਟੀਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਲਕੇ ਦੇ ਲੋਕਾਂ ਦੀ ਤਰਫ਼ੋਂ ਧੰਨਵਾਦ ਕੀਤਾ |