ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਦਿੱਤੀ ਵਧਾਈ
ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਭਾਰਤ ਦੇ ਉਪ ਰਾਸ਼ਟਰਪਤੀ ਸੀ. ਪੀ. ਰਾਧਾ ਕਿ੍ਸ਼ਨਨ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ¢ ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਉਨ੍ਹਾਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਪ ਰਾਸ਼ਟਰਪਤੀ ਸੀ. ਪੀ. ਰਾਧਾਕਿ੍ਸ਼ਨਨ ਨੇ ਕਿਹਾ ਕਿ 1699 ਦੀ ਵਿਸਾਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰ ਕੇ ਦੁਨੀਆ ਨੂੰ ਇਕ ਮਾਰਸ਼ਲ ਕੌਮ ਦਿੱਤੀ ¢ ਉਨ੍ਹਾਂ ਕਿਹਾ ਕਿ ਅੱਜ ਇਹ ਕੌਮ ਨਾ ਸਿਰਫ਼ ਭਾਰਤ ਬਲਕਿ ਦੇਸ਼ਾਂ ਵਿਦੇਸ਼ਾਂ ਵਿਚ ਆਪਣੀ ਬਹਾਦਰੀ, ਦਲੇਰੀ ਤੇ ਨਿਮਰਤਾ ਨਾਲ ਮਨੁੱਖਤਾ ਦੀ ਸੇਵਾ ਵਾਸਤੇ ਜਾਣੀ ਜਾਂਦੀ ਹੈ ¢ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖ਼ਾਲਸੇ ਦੀ ਸਾਜਨਾ ਬੇਸ਼ੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਗੁਰੂ ਸਾਹਿਬ ਨੇ ਕੀਤੀ ਪਰ ਅੱਜ ਇਹ ਦਿਹਾੜਾ ਸੰਸਾਰ ਭਰ ਵਿਚ ਬਹੁਤ ਵੱਡੀ ਪੱਧਰ 'ਤੇ ਮਨਾਇਆ ਜਾਂਦਾ ਹੈ | ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ¢
ਉਪ ਰਾਸ਼ਟਰਪਤੀ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ
ਅਜੀਤ ਡੈਸਕ
15-04-2026